ਫੂਲਕਾ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ‘ਚ ਜਾਰੀ ਸੰਮਣਾਂ ਨੂੰ ਦਿੱਤੀ ਸੀ ਚੁਣੌਤੀ
ਨਵੀਂ ਦਿੱਲੀ : 1984 ਦੇ ਸਿੱਖ ਕਤਲੇਆਮ ਦੇ ਮੁੱਖ ਮੁਲਜ਼ਮ ਜਗਦੀਸ਼ ਟਾਈਟਲਰ ਨੇ ਆਪਣੀ ਚੁਣੌਤੀ ਵਾਲੀ ਪਟੀਸ਼ਨ ਵਾਪਸ ਲੈ ਲਈ ਹੈ। ਐਚ ਐਸ ਫੂਲਕਾ ਵੱਲੋਂ ਦਾਇਰ ਕੀਤੇ ਮਾਣਹਾਨੀ ਮੁਕੱਦਮੇ ਵਿੱਚ ਜਾਰੀ ਸੰਮਣਾਂ ਨੂੰ ਦਿੱਲੀ ਉੱਚ ਅਦਾਲਤ ‘ਚ ਟਾਈਟਲਰ ਨੇ ਚੁਣੌਤੀ ਦਿੱਤੀ ਸੀ। ਇਸ ਮਾਮਲੇ ਦੀ ਸੁਣਵਾਈ 16, 17 ਅਤੇ 18 ਜੁਲਾਈ ਨੂੰ ਹੋਵੇਗੀ, ਇਸ ਤੋਂ ਪਹਿਲਾਂ ਹੀ ਟਾਈਟਲਰ ਨੇ ਆਪਣੀ ਪਟੀਸ਼ਨ ਵਾਪਸ ਲੈ ਲਈ। ਚੇਤੇ ਰਹੇ ਕਿ ਟਾਈਟਲਰ ਨੇ ਫੂਲਕਾ ਵਿਰੁੱਧ ਇਤਰਾਜ਼ਯੋਗ ਸ਼ਬਦ ਕਹੇ ਸਨ ਜਿਸ ਤੋਂ ਬਾਅਦ ਫੂਲਕਾ ਨੇ ਟਾਈਟਲਰ ਵਿਰੁੱਧ ਮਾਣਹਾਨੀ ਮੁਕੱਦਮਾ ਦਾਇਰ ਕੀਤਾ ਸੀ। ਜ਼ਿਕਰਯੋਗ ਹੈ ਕਿ ਟਾਈਟਲਰ ਨੂੰ ਸੀਬੀਆਈ ਤੋਂ ਕਲੀਨ ਚਿੱਟ ਵੀ ਮਿਲ ਚੁੱਕੀ ਹੈ ਪਰ ਉਸ ਵਿਰੁੱਧ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਜਾਰੀ ਹਨ।
Check Also
ਗੀਤਾ ਸਮੋਥਾ ਮਾਊਂਟ ਐਵਰੈਸਟ ’ਤੇ ਚੜ੍ਹਨ ਵਾਲੀ ਪਹਿਲੀ ਮਹਿਲਾ ਸੀ.ਆਈ.ਐਸ.ਐਫ. ਅਧਿਕਾਰੀ ਬਣੀ
ਹਿੰਮਤ ਅਤੇ ਦਿ੍ਰੜ ਇਰਾਦੇ ਦੀ ਗੀਤਾ ਸਮੋਥਾ ਨੇ ਕੀਤੀ ਮਿਸਾਲ ਕਾਇਮ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ …