ਨਵੀਂ ਦਿੱਲੀ : ਸਮਾਜ ਸੇਵੀ ਅੰਨਾ ਹਜ਼ਾਰੇ ਨੇ ਇਕ ਵਾਰ ਫਿਰ ਅੰਦੋਲਨ ਸ਼ੁਰੂ ਕਰਨ ਦੀ ਧਮਕੀ ਦਿੱਤੀ ਹੈ। ਅੰਨਾ ਹਜ਼ਾਰੇ ਨੇ ਮੋਦੀ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ, ਲੋਕਪਾਲ ਅਤੇ ਲੋਕ ਆਯੁਕਤ ਦੀ ਨਿਯੁਕਤੀ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਅੰਨਾ ਹਜ਼ਾਰੇ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ 2 ਅਕਤੂਬਰ ਤੋਂ ਰਾਲੇਗਣਸਿੱਧੀ ਵਿਖੇ ਮੁੜ ਤੋਂ ਆਪਣਾ ਅੰਦੋਲਨ ਸ਼ੁਰੂ ਕਰ ਦੇਣਗੇ।ઠਜਾਣਕਾਰੀ ਮੁਤਾਬਕ ਅੰਨਾ ਨੇ ਪ੍ਰਧਾਨ ਮੰਤਰੀ ਦਫਤਰ ਵਿਖੇ ਰਾਜ ਮੰਤਰੀ ਡਾ. ਜਤਿੰਦਰ ਸਿੰਘ ਨੂੰ ਲਿਖੀ ਚਿੱਠੀ ਵਿਚ ਅੰਦੋਲਨ ਸਬੰਧੀ ਚੌਕਸ ਕੀਤਾ ਹੈ। ਚਿੱਠੀ ਦੀਆਂ ਕਾਪੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਭੇਜੀਆਂ ਗਈਆਂ ਹਨ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …