Home / ਭਾਰਤ / ਅਦਾਲਤ ਨੇ ਡੇਰਾ ਸਿਰਸਾ ਪ੍ਰੇਮੀਆਂ ਖਿਲਾਫ ਲੱਗੇ ਦੇਸ਼ ਧ੍ਰੋਹ ਦੇ ਇਲਜ਼ਾਮ ਹਟਾਏ

ਅਦਾਲਤ ਨੇ ਡੇਰਾ ਸਿਰਸਾ ਪ੍ਰੇਮੀਆਂ ਖਿਲਾਫ ਲੱਗੇ ਦੇਸ਼ ਧ੍ਰੋਹ ਦੇ ਇਲਜ਼ਾਮ ਹਟਾਏ

ਚੰਡੀਗੜ੍ਹ : ਪੰਚਕੂਲਾ ‘ਚ ਡੇਰਾ ਸਿਰਸਾ ਪ੍ਰੇਮੀਆਂ ਵਲੋਂ ਕੀਤੀ ਗਈ ਹਿੰਸਾ ਸਬੰਧੀ ਅਦਾਲਤ ਨੇ 41 ਡੇਰਾ ਪ੍ਰੇਮੀਆਂ ਵਿਰੁੱਧ ਲੱਗੇ ਦੇਸ਼ਧ੍ਰੋਹ ਦੇ ਇਲਜ਼ਾਮ ਹਟਾ ਦਿੱਤੇ ਹਨ। ਇਹ ਇਲਜ਼ਾਮ ਸਰਕਾਰ ਦੀ ਮਿਹਰਬਾਨੀ ਕਰਕੇ ਹਟਾਏ ਗਏ ਹਨ। ਡੇਰਾ ਇੰਚਾਰਜ ਚਮਕੌਰ ਸਿੰਘ ਤੇ ਮੀਡੀਆ ਕੋਆਰਡੀਨੇਟਰ ਸੁਰਿੰਦਰ ਧੀਮਾਨ ਇੰਸਾਂ ਤੇ ਪਵਨ ਇੰਸਾਂ ਵੀ ਦੇਸ਼ਧ੍ਰੋਹ ਵਾਲੇ 41 ਮੁਲਜ਼ਮਾਂ ‘ਚ ਸ਼ਾਮਲ ਸਨ। ਬਚਾਅ ਪੱਖ ਦੇ ਵਕੀਲ ਸੁਰੇਸ਼ ਰੋਹੀਲਾ ਨੇ ਅਦਾਲਤ ‘ਚ ਦੱਸਿਆ ਕਿ ਆਈਪੀਸੀ ਦੀ ਧਾਰਾ 121, 121-ਏ ਤੇ 122 ਤਹਿਤ ਸੂਬਾ ਸਰਕਾਰ ਨੇ ਮੁਲਜ਼ਮਾਂ ਵਿਰੁੱਧ ਮੁਕੱਦਮਾ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਤੇ ਬਾਕੀ ਰਹਿੰਦੇ ਇਲਜ਼ਾਮਾਂ ਤਹਿਤ ਦੋਸ਼ ਤੈਅ ਕਰਨ ਦੀ ਮੰਗ ਕੀਤੀ ਸੀ। ਪਿਛਲੇ ਸਾਲ 25 ਅਗਸਤ ਨੂੰ ਜਦੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਦੇ ਦੋਸ਼ਾਂ ਤਹਿਤ ਸਜ਼ਾ ਸੁਣਾਈ ਤਾਂ ਡੇਰਾ ਪ੍ਰੇਮੀਆਂ ਨੇ ਪੰਚਕੂਲਾ ‘ਚ ਹਿੰਸਾ ਨੂੰ ਅੰਜਾਮ ਦਿੱਤਾ ਸੀ। ਇਸ ਹਿੰਸਾ ‘ਚ ਕਈਆਂ ਦੀ ਜਾਨ ਵੀ ਚਲੀ ਗਈ ਸੀ ਤੇ ਕਰੋੜਾਂ ਦੀ ਸਰਕਾਰੀ ਤੇ ਨਿੱਜੀ ਸੰਪਤੀ ਦਾ ਨੁਕਸਾਨ ਹੋਇਆ ਸੀ।

Check Also

ਅਦਾਕਾਰ ਸੈਫ ਅਲੀ ਖ਼ਾਨ ਨੂੰ ਲੀਲਾਵਤੀ ਹਸਪਤਾਲ ’ਚੋਂ ਛੁੱਟੀ ਮਿਲੀ

ਸੈਫ ’ਤੇ ਲੰਘੇ ਦਿਨੀਂ ਹਮਲਾਵਰ ਵੱਲੋਂ ਚਾਕੂ ਨਾਲ ਕੀਤਾ ਗਿਆ ਸੀ ਹਮਲਾ ਮੁੰਬਈ/ਬਿਊਰੋ ਨਿਊਜ਼ : …