-12.2 C
Toronto
Thursday, January 29, 2026
spot_img
Homeਭਾਰਤਨਿਰਭਿਆ ਗੈਂਗਰੇਪ ਤੇ ਕਤਲ ਮਾਮਲੇ 'ਚ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਬਰਕਰਾਰ

ਨਿਰਭਿਆ ਗੈਂਗਰੇਪ ਤੇ ਕਤਲ ਮਾਮਲੇ ‘ਚ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਬਰਕਰਾਰ

ਮੁੜ ਵਿਚਾਰ ਲਈ ਪਾਈ ਪਟੀਸ਼ਨ ਸੁਪਰੀਮ ਕੋਰਟ ਨੇ ਕੀਤੀ ਖਾਰਜ
ਨਵੀਂ ਦਿੱਲੀ : ਦਸੰਬਰ 2012 ਨੂੰ ਵਾਪਰੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦੇਣ ਵਾਲੇ ਨਿਰਭਿਆ ਗੈਂਗਰੇਪ ਤੇ ਕਤਲ ਮਾਮਲੇ ਵਿਚ ਸੁਪਰੀਮ ਕੋਰਟ ਨੇ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਹੈ। ਸੁਪਰੀਮ ਕੋਰਟ ਨੇ ਦੋਸ਼ੀਆਂ ਵੱਲੋਂ ਪਾਈ ਗਈ ਮੁੜ ਵਿਚਾਰ ਦੀ ਪਟੀਸ਼ਨ ਖਾਰਿਜ ਕਰ ਦਿੱਤੀ। ਪਿਛਲੇ ਸਾਲ 5 ਮਈ ਨੂੰ ਸੁਪਰੀਮ ਕੋਰਟ ਨੇ ਚਾਰੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦਿੱਤੀ ਸੀ। ਅਦਾਲਤ ਨੇ ਸਜ਼ਾ ਸੁਣਾਉਂਦਿਆਂ ਕਿਹਾ ਸੀ ਕਿ ਅਜਿਹੇ ਦਰਿੰਦੇ ਕਿਸੇ ਰਹਿਮ ਦੇ ਹੱਕਦਾਰ ਨਹੀਂ ਹਨ। ਸੁਪਰੀਮ ਕੋਰਟ ਨੇ ਇਨ੍ਹਾਂ ਚਾਰਾਂ ਦਰਿੰਦਿਆਂ ਨੂੰ ਫਾਂਸੀ ਦੀ ਸਜ਼ਾ ਦਿੰਦਿਆਂ ਹਾਈਕਰੋਟ ਤੇ ਹੇਠਲੀ ਅਦਾਲਤ ਦੇ ਫਾਂਸੀ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ। ਚੇਤੇ ਰਹੇ ਕਿ ਇਸ ਘਟਨਾ ਦੇ ਕੁੱਲ 6 ਦੋਸ਼ੀ ਸਨ। ਇੱਕ ਦੋਸ਼ੀ ਰਾਮ ਸਿੰਘ ਦੀ ਮੁਕੱਦਮੇ ਦੌਰਾਨ ਮੌਤ ਹੋ ਗਈ ਸੀ ਜਦਕਿ ਇੱਕ ਦੋਸ਼ੀ ਨਾਬਾਲਗ ਸੀ। ਉਸ ਨੂੰ ਬਾਲ ਸੁਧਾਰ ਘਰ ਭੇਜਿਆ ਗਿਆ ਸੀ ਤੇ ਉਹ ਤਿੰਨ ਸਾਲ ਬਾਲ ਸੁਧਾਰ ਘਰ ਕੈਦ ਕੱਟਣ ਤੋਂ ਬਾਅਦ ਰਿਹਾਅ ਹੋ ਚੁੱਕਾ ਹੈ।

RELATED ARTICLES
POPULAR POSTS