ਹਰ ਸਾਲ 77 ਹਜ਼ਾਰ ਤੀਰਥ ਯਾਤਰੀਆਂ ਦਾ ਖਰਚਾ ਚੁੱਕੇਗੀ ਸਰਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੀਨੀਅਰ ਨਾਗਰਿਕਾਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਿਸ ਤਹਿਤ ਦਿੱਲੀ ਸਰਕਾਰ ਹਰ ਸਾਲ 77 ਹਜ਼ਾਰ ਤੀਰਥ ਯਾਤਰੀਆਂ ਦਾ ਖਰਚਾ ਕਰੇਗੀ। ਦਿੱਲੀ ਸਰਕਾਰ ਅਤੇ ਕੇਂਦਰ ਵਿਚਕਾਰ ਸੱਤਾ ਦੇ ਟਕਰਾਅ ਦੇ ਸੰਬੰਧ ਵਿਚ ਸੁਪਰੀਮ ਕੋਰਟ ਦੇ ਹੁਕਮ ਦੇ ਕੁਝ ਦਿਨ ਬਾਅਦ ਮੁੱਖ ਮੰਤਰੀ ਨੇ ਉਪ ਰਾਜਪਾਲ ਅਨਿਲ ਬੈਜਲ ਦੇ ਸਾਰੇ ਇਤਰਾਜ਼ਾਂ ਨੂੰ ਰੱਦ ਕਰ ਦਿੱਤਾ ਹੈ। ਕੇਜਰੀਵਾਲ ਨੇ ਟਵੀਟ ਕੀਤਾ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਮਨਜ਼ੂਰ, ਸਾਰੇ ਇਤਰਾਜ਼ ਰੱਦ, ਇਸ ਯੋਜਨਾ ਦੇ ਤਹਿਤ ਦਿੱਲੀ ਦੇ 60 ਸਾਲ ਤੋਂ ਜ਼ਿਆਦਾ ਉਮਰ ਦੇ ਵਿਅਕਤੀ ਆਉਣਗੇ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਵਿਚ ਪਿਛਲੀ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਵੀ ਲੋਕਾਂ ਨੂੰ ਤੀਰਥ ਯਾਤਰਾਵਾਂ ਕਰਵਾਈਆਂ ਸਨ ਪਰ ਫਿਰ ਵੀ ਉਨ੍ਹਾਂ ਦੀ ਸਰਕਾਰ ਪੰਜਾਬ ਵਿਚ ਦੁਬਾਰਾ ਨਹੀਂ ਬਣ ਸਕੀ ਸੀ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …