ਬਰੈਂਪਟਨ : ਲੌਕਵੁੱਡ ਸੀਨੀਅਰਜ਼ ਕਲੱਬ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਦਾ ਸਲਾਨਾ ਮੇਲਾ 29 ਜੁਲਾਈ ਨੂੰ ਲੌਇਡ ਸੈਂਡਰਸਨ ਪਾਰਕ ਵਿੱਚ ਮਨਾਇਆ ਜਾਵੇਗਾ। ਕਲੱਬ ਦੇ ਪ੍ਰਧਾਨ ਮਲਕੀਤ ਸਿੰਘ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 29 ਜੁਲਾਈ ਨੂੰ ਮੇਲਾ 11 ਵਜੇ ਸਵੇਰੇ ਸ਼ੁਰੂ ਹੋਵੇਗਾ। ਜਿਸ ਵਿੱਚ ਮਰਦਾਂ ਵਲੋਂ ਸੀਪ ਦੇ ਮੁਕਾਬਲੇ ਹੋਣਗੇ, ਬੀਬੀਆਂ ਲਈ ਚਾਟੀ ਦੌੜ, ਚਮਚਾ ਦੌੜ, ਗਿੱਧਾ ਅਤੇ ਵੱਖ-ਵੱਖ ਉਮਰ ਦੇ ਬੱਚਿਆਂ ਦੀਆਂ ਦੌੜਾਂ ਹੋਣਗੀਆਂ। ਇਸ ਇਲਾਕੇ ਵਿੱਚ ਰਹਿਣ ਵਾਲੇ ਪਰਿਵਾਰਾਂ ਨੂੰ ਇਸ ਮੇਲੇ ਵਿੱਚ ਸ਼ਾਮਿਲ ਹੋਣ ਦਾ ਖੁੱਲ੍ਹਾ ਸੱਦਾ ਹੈ। ਵਧੇਰੇ ਜਾਣਕਾਰੀ ਲਈ ਕਲੱਬ ਦੇ ਪ੍ਰਧਾਨ ਮਲਕੀਤ ਸਿੰਘ ਨੂੰ 905-454-5201, ਸੈਕਟਰੀ ਮੁਖਤਿਆਰ ਸਿੰਘ 647-718-8222 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਟੀਪੀਏਆਰ ਕਲੱਬ ਦੇ ਮੈਂਬਰਾਂ ਨੇ ਕ੍ਰਿਸਟਲ ਬੀਚ ਦਾ ਲਗਾਇਆ ਪਿਕਨਿਕ-ਨੁਮਾ ਮਨੋਰੰਜਕ ਟੂਰ
ਬਰੈਂਪਟਨ/ਡਾ. ਝੰਡ : ਲੰਘੇ ਵੀਰਵਾਰ 26 ਜੂਨ ਨੂੰ ਟਰੱਕਿੰਗ ਖੇਤਰ ਵੱਲੋਂ ਵਾਤਾਵਰਣ ਦੀ ਚੰਗੇਰੀ ਸਾਂਭ-ਸੰਭਾਲ …