ਮੇਅਰ ਟੋਰੀ ਨੇ ਅਪੀਲ ਕੀਤੀ ਹੈ ਕਿ ਸਾਰੇ ਸ਼ਹਿਰਾਂ ਨੂੰ ਆਪਣੇ ਕੋਲ ਮੌਜੂਦ ਸਹੂਲਤਾਂ ਅਤੇ ਸਾਈਟਸ ਦੀ ਪਛਾਣ ਕਰਨੀ ਪਵੇਗੀ ਤਾਂ ਜੋ ਰਫ਼ਿਊਜ਼ੀਆਂ ਲਈ ਅਸਥਾਈ ਆਵਾਸ ਦਾ ਪ੍ਰਬੰਧ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਬਿਹਤਰ ਰੁਜ਼ਗਾਰ ਦੇ ਮੌਕੇ ਵੀ ਦਿੱਤੇ ਜਾ ਸਕਣ। ਸਾਨੂੰ ਖ਼ੁਸ਼ੀ ਹੈ ਕਿ ਸਾਰੇ ਮੇਅਰ ਉਨ੍ਹਾਂ ਦੇ ਨਾਲ ਹਨ ਅਤੇ ਹਰ ਤਰ੍ਹਾਂ ਨਾਲ ਸਹਿਯੋਗ ਕਰ ਰਹੇ ਹਨ। ਮੇਅਰ ਟੋਰੀ ਨੇ ਕਿਹਾ ਕਿ ਕੈਨੇਡਾ ‘ਚ ਨਵੇਂ ਪਰਵਾਸੀਆਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਲਈ ਜ਼ਰੂਰੀ ਸਹੂਲਤਾਂ ਨੂੰ ਜੁਟਾਉਣ ਦੀ ਵੀ ਲੋੜ ਹੈ, ਜਿਸ ਨੂੰ ਅਸੀਂ ਪੂਰਾ ਕਰਨ ਜਾ ਰਹੇ ਹਾਂ। ਉਮੀਦ ਹੈ ਕਿ ਸਾਲ 2018 ‘ਚ ਮਈ ਤੱਕ ਟੋਰਾਂਟੋ ਰਫ਼ਿਊਜ਼ੀਆਂ ਦੀ ਰਿਹਾਇਸ਼ ਦੇ ਪ੍ਰਬੰਧ ‘ਤੇ 64 ਮਿਲੀਅਨ ਡਾਲਰ ਦਾ ਖਰਚ ਕਰ ਚੁੱਕੀ ਹੈ, ਜਿਨ੍ਹਾਂ ‘ਤੇ ਮੋਟਲ ਵੀ ਸ਼ਾਮਲ ਹਨ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …