ਟੋਰਾਂਟੋ/ ਬਿਊਰੋ ਨਿਊਜ਼
ਨਵੀਂ ਪ੍ਰੋਗ੍ਰੈਸਿਵ ਕੰਜਰਵੇਟਿਵ ਸਰਕਾਰ ਨੇ ਸਰਕਾਰੀ ਖਰਚ ‘ਤੇ ਲਗਾਮ ਲਗਾਉਂਦਿਆਂ ਸਿੱਖਿਆ ਨਾਲ ਸਬੰਧਤ ਕਈ ਸਮਰ ਵਰਕਸ਼ਾਪਾਂ, ਜਿਨ੍ਹਾਂ ਵਿਚ ਕਰੀਕੁਲਮ ਰਾਈਟਿੰਗ ਸੈਸ਼ਨ ਵੀ ਸ਼ਾਮਲ ਹੈ, ਨੂੰ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸ ਵਰਕਸ਼ਾਪ ਨਾਲ ਕਲਾਸ ਰੂਮ ਵਿਚ ਬੱਚਿਆਂ ਦਾ ਪ੍ਰਦਰਸ਼ਨ ਹੋਰ ਬਿਹਤਰ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਸੀ ਪਰ ਹੁਣ ਇਸ ਨੂੰ ਬੰਦ ਕਰ ਦਿੱਤਾ ਗਿਆ ਹੈ। ਡਗ ਫੋਰਡ ਦੇ ਨਿਰਦੇਸ਼ਾਂ ‘ਤੇ ਸਿੱਖਿਆ ਮੰਤਰਾਲੇ ਨੇ ਇਸ ਦੇ ਰੱਦ ਹੋਣ ਦਾ ਐਲਾਨ ਕੀਤਾ ਹੈ ਅਤੇ ਇਹ ਐਲਾਨ ਇਨ੍ਹਾਂ ਦੇ ਸ਼ੁਰੂ ਹੋਣ ਤੋਂ ਠੀਕ ਕੁਝ ਦਿਨ ਪਹਿਲਾਂ ਹੀ ਕੀਤਾ ਗਿਆ। ਸਿੱਖਿਆ ਵਿਭਾਗ ਦੇ ਬੁਲਾਰੇ ਲੀਸਾ ਥਾਮਸਨ ਨੇ ਕਿਹਾ ਕਿ ਵਿਭਾਗ ਨੇ ਤਿੰਨ ਕਰੀਕੁਲਮ ਨੂੰ ਕੈਂਸਲ ਕਰ ਦਿੱਤਾ ਹੈ, ਜਿਨ੍ਹਾਂ ਵਿਚ ਰਾਈਟਿਗ ਸੈਸ਼ਨਜ਼, ਅਮਰੀਕਨ ਸਾਈਨ ਲੈਂਗੁਏਜ਼ ਅਤੇ ਇੰਡੀਜੀਨੀਅਸ ਲੈਂਗੁਏਜ਼ ਇਨ ਕਿੰਡਰਗਾਰਟਨ ਸ਼ਾਮਲ ਹਨ।ઠ
ਫੋਰਡ ਨੇ ਸਾਰੇ ਵਿਭਾਗਾਂ ਨੂੰ ਅਜਿਹੇ ਮਨਮਰਜੀ ਦੇ ਖਰਚਿਆਂ ਨੂੰ ਬੰਦ ਕਰਨ ਲਈ ਕਿਹਾ ਹੈ ਅਤੇ ਸਿੱਖਿਆ ਵਿਭਾਗ ਨੇ ਇਸ ‘ਤੇ ਅਮਲ ਸ਼ੁਰੂ ਕਰ ਦਿੱਤਾ ਹੈ। ਐਨ.ਡੀ.ਪੀ., ਜੋ ਕਿ ਅਧਿਕਾਰਤ ਤੌਰ ‘ਤੇ ਵਿਰੋਧੀ ਪਾਰਟੀ ਹੈ, ਨੇ ਸਰਕਾਰ ਵਲੋਂ ਸਮਰ ਸੈਸ਼ਨਾਂ ਨੂੰ ਇਸ ਤਰ੍ਹਾਂ ਬੰਦ ਕਰਨ ਦੀ ਅਲੋਚਨਾ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੇ ਨਾਲ ਕੋਈ ਬੱਚਤ ਨਹੀਂ ਕੀਤੀ ਜਾ ਸਕਦੀ।
ਸਰਕਾਰ ਨੇ ਸਕੂਲਾਂ ਦੀ ਮੁਰੰਮਤ ਲਈ ਤੈਅ 100 ਮਿਲੀਅਨ ਡਾਲਰ ਦੀ ਫੰਡਿੰਗ ਨੂੰ ਵੀ ਰੱਦ ਕਰ ਦਿੱਤਾ ਹੈ। ਬਹੁਤ ਸਾਰੇ ਸਕੂਲਾਂ ਦੀ ਮੁਰੰਮਤ ਦੀ ਤੁਰੰਤ ਲੋੜ ਹੈ ਪਰ ਉਨ੍ਹਾਂ ਨੂੰ ਵੀ ਇਹ ਕੰਮ ਟਾਲਣ ਲਈ ਕਹਿ ਦਿੱਤਾ ਗਿਆ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਕੰਜਰਵੇਟਿਵ ਸਰਕਾਰ ਨੇ ਸਮਰ ਸੈਸ਼ਨਾਂ ਨੂੰ ਬੰਦ ਕਰ ਦਿੱਤਾ ਹੈ, ਉਸ ਨਾਲ ਵਿਦਿਆਰਥੀਆਂ ਦਾ ਨੁਕਸਾਨ ਹੋ ਸਕਦਾ ਹੈ।ઠ
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …