-14.4 C
Toronto
Saturday, January 31, 2026
spot_img
Homeਕੈਨੇਡਾਬਲੂ ਓਕ ਸੀਨੀਅਰਜ਼ ਕਲੱਬ ਵਲੋਂ ਕੈਨੇਡਾ ਡੇਅ ਮਨਾਇਆ ਗਿਆ

ਬਲੂ ਓਕ ਸੀਨੀਅਰਜ਼ ਕਲੱਬ ਵਲੋਂ ਕੈਨੇਡਾ ਡੇਅ ਮਨਾਇਆ ਗਿਆ

ਬਰੈਂਪਟਨ/ਬਿਊਰੋ ਨਿਊਜ਼ : ਬਲੂ ਓਕ ਪਾਰਕ ਵਿਚ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸੁਰੂਆਤ ਕਰਦਿਆਂ ਮਹਿੰਦਰ ਪਾਲ ਵਰਮਾ ਸੈਕਟਰੀ ਨੇ ਸਾਰੇ ਆਏ ਵੀਰਾਂ ਦਾ ਧੰਨਵਾਦ ਕੀਤਾ ਅਤੇ ਕੈਨੇਡਾ ਦੇ ਦੀਆਂ ਵਧਾਈਆਂ ਦਿੱਤੀਆਂ। ਸਾਰੇ ਮੈਂਬਰਾਂ ਨੇ ਖੜ੍ਹੇ ਹੋ ਕੇ ਕੈਨੇਡਾ ਦੇ ਰਾਸ਼ਟਰੀ ਗੀਤ ਦਾ ਉਚਾਰਨ ਕੀਤਾ ਅਤੇ ਝੰਡੇ ਨੂੰ ਸਲਾਮੀ ਦਿੱਤੀ। ਪ੍ਰੀਤਮ ਸਿੰਘ ਸਿੱਧੂ, ਸੁਜੀਤ ਸਿੰਘ ਚਾਹਲ, ਬਲਬੀਰ ਸਿੰਘ ਚੀਮਾ, ਰਛਪਾਲ ਸਿੰਘ ਪਾਲੀ ਅਤੇ ਗੁਰਦੇਵ ਸਿੰਘ ਰੱਖੜਾ ਵਲੋਂ ਸ਼ਾਨਦਾਰ ਕਵਿਤਾਵਾਂ ਪੜ੍ਹ ਕੇ ਸਭ ਨੂੰ ਨਿਹਾਲ ਕੀਤਾ। ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਢਿੱਲੋਂ ਕੌਸਲਰ ਨੇ ਸਿਟੀ ਦੇ ਪ੍ਰੋਜੈਕਟਾਂ ਬਾਰੇ ਚਾਨਣਾ ਪਾਇਆ ਅਤੇ ਸਭ ਨੂੰ ਕੈਨੇਡਾ ਦੇ ਦੀਆਂ ਵਧਾਈਆਂ ਦਿੱਤੀਆਂ। ਸੋਹਣ ਸਿੰਘ ਤੂਰ ਚੇਅਰਮੈਨ ਨੇ ਵੀ ਕੈਨੇਡਾ ਡੇਅ ਦੀਆਂ ਵਧਾਈਆਂ ਦਿੱਤੀਆਂ ਅਤੇ ਸਾਰੇ ਆਏ ਵੀਰਾਂ ਦਾ ਧੰਨਵਾਦ ਕੀਤਾ। ਮਹਿੰਦਰ ਸਿੰਘ ਧੰਜਲ ਮੈਂਬਰ ਦੇ ਅਕਾਲ ਚਲਾਣੇ ‘ਤੇ ਸਾਰਿਆਂ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਕਲੱਬ ਵਲੋਂ ਪਲੈਕ ਗੁਰਪ੍ਰੀਤ ਸਿੰਘ ਢਿੱਲੋਂ ਕੌਂਸਲਰ ਰਾਹੀਂ ਦਿੱਤਾ ਗਿਆ। ਗੁਰਮੇਲ ਸਿੰਘ ਝੱਜ ਅਤੇ ਲਾਭ ਸਿੰਘ ਡਾਇਰੈਕਟਰ ਨੇ ਸਮਾਗਮ ਵਿਚ ਖਾਸ ਯੋਗਦਾਨ ਪਾਇਆ।

RELATED ARTICLES
POPULAR POSTS