Breaking News
Home / ਪੰਜਾਬ / ਕਾਂਗਰਸੀ ਆਗੂਆਂ ਦਾ ਡੋਪ ਟੈਸਟ ਕਰਾਉਣਾ ਇਕ ਡਰਾਮਾ : ਬੈਂਸ

ਕਾਂਗਰਸੀ ਆਗੂਆਂ ਦਾ ਡੋਪ ਟੈਸਟ ਕਰਾਉਣਾ ਇਕ ਡਰਾਮਾ : ਬੈਂਸ

ਲੋਕ ਇਨਸਾਫ਼ ਪਾਰਟੀ ਦਾ ਨਸ਼ਾ ਵਿਰੋਧੀ ਮਾਰਚ ਜਲ੍ਹਿਆਂਵਾਲਾ ਬਾਗ਼ ‘ਚ ਸਮਾਪਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਦੋਸ਼ ਲਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਮਾਮਲੇ ਵਿੱਚ ਕਾਂਗਰਸੀ ਆਗੂਆਂ ਦਾ ਡੋਪ ਟੈਸਟ ਕਰਾਉਣਾ ਮਹਿਜ਼ ਇਕ ਡਰਾਮਾ ਹੈ, ਜਿਸ ਰਾਹੀਂ ਸਰਕਾਰ ਲੋਕਾਂ ਦਾ ਧਿਆਨ ਭਖ਼ਦੇ ਮੁੱਦਿਆਂ ਤੋਂ ਹਟਾਉਣ ਦਾ ਯਤਨ ਕਰ ਰਹੀ ਹੈ। ਉਹ ਇੱਥੇ ਪਾਰਟੀ ਵੱਲੋਂ ਨਸ਼ਿਆਂ ਖ਼ਿਲਾਫ਼ ਕੱਢੇ ਮਾਰਚ ਤਹਿਤ ਜਲ੍ਹਿਆਂਵਾਲਾ ਬਾਗ਼ ਪੁੱਜੇ ਸਨ। ਇਹ ਮਾਰਚ ਜਲ੍ਹਿਆਂਵਾਲਾ ਬਾਗ਼ ਵਿਖੇ ਸਮਾਪਤ ਹੋਇਆ ਹੈ।
ਇਸ ਮੌਕੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਖਿਆ ਕਿ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਤੇ ਸਿਆਸੀ ਗੱਠਜੋੜ ਨੂੰ ਖਤਮ ਕਰਨ ਦੀ ਲੋੜ ਹੈ। ਉਨ੍ਹਾਂ ਨਸ਼ਿਆਂ ਦੇ ਇਕ ਮਾਮਲੇ ਵਿੱਚ ਡੀਜੀਪੀ ਸਿਧਾਰਥ ਚਟੋਪਾਧਿਆਏ ਵੱਲੋਂ ਕੀਤੀ ਜਾਂਚ ਵਿੱਚ ਮੋਗਾ ਦੇ ਐੱਸਐੱਸਪੀ ਦੀ ਭੂਮਿਕਾ ਸਬੰਧੀ ਹਾਈ ਕੋਰਟ ਨੂੰ ਸੌਂਪੀ ਜਾਂਚ ਰਿਪੋਰਟ ਦੇ ਆਧਾਰ ‘ਤੇ ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਸੁਰੇਸ਼ ਅਰੋੜਾ ਨੂੰ ਹਟਾਉਣ ਦੀ ਮੰਗ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਦੇ ਪੁਲਿਸ ਮੁਖੀ ਨਸ਼ਿਆਂ ਦੇ ਮਾਮਲੇ ਵਿੱਚ ਸਿਆਸੀ ਅਤੇ ਪੁਲਿਸ ઠਗੱਠਜੋੜ ਬਾਰੇ ਭਲੀਭਾਂਤੀ ਜਾਣੂ ਹਨ।

Check Also

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ …