Breaking News
Home / ਪੰਜਾਬ / ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਨੇ ਕੀਤਾ ਮੁਫਤ ਬੱਸਾਂ ਦਾ ਪ੍ਰਬੰਧ

ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਨੇ ਕੀਤਾ ਮੁਫਤ ਬੱਸਾਂ ਦਾ ਪ੍ਰਬੰਧ

ਅੰਮ੍ਰਿਤਸਰ/ਬਿਊਰੋ ਨਿਊਜ਼ : ਆਰਥਿਕ ਮਜਬੂਰੀ ਕਾਰਨ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਤੋਂ ਵਾਂਝੇ ਰਹਿ ਜਾਂਦੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਮੁਫ਼ਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਸੋਮਵਾਰ ਨੂੰ ਪਹਿਲੀ ਬੱਸ ਨੂੰ ਭਾਈ ਗੁਰਦਾਸ ਹਾਲ ਤੋਂ ਰਵਾਨਾ ਕੀਤਾ ਗਿਆ। ਬੱਸ ਦੀ ਰਵਾਨਗੀ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਮੌਜੂਦ ਸਨ। ਇਹ ਬੱਸਾਂ ਪੰਜਾਬ ਅਤੇ ਹਰਿਆਣਾ ਦੇ ਸ਼ਰਧਾਲੂਆਂ ਲਈ ਚਲਣਗੀਆਂ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਪੰਜ ਵਿਸ਼ੇਸ਼ ਬੱਸਾਂ ਵਿੱਚੋਂ ਇਕ ਨੂੰ ਰਵਾਨਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਤਿੰਨ ਏਸੀ ਬੱਸਾਂ ਪੰਜਾਬ ਵਿਚਲੇ ਤਿੰਨ ਤਖ਼ਤਾਂ ਨਾਲ ਜੋੜੀਆਂ ਗਈਆਂ ਹਨ, ਜੋ ਮਾਝਾ, ਮਾਲਵਾ ਅਤੇ ਦੁਆਬਾ ਵਿੱਚੋਂ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਲੈ ਕੇ ਆਉਣਗੀਆਂ। ਇਕ ਬੱਸ ਹਰਿਆਣਾ ਵਿੱਚ ਕੁਰੂਕਸ਼ੇਤਰ ਵਿਖੇ ਸਥਾਪਤ ਸਿੱਖ ਮਿਸ਼ਨ ਕੇਂਦਰ ਨਾਲ ਜੋੜੀ ਗਈ ਹੈ, ਜੋ ਹਰਿਆਣਾ ਦੇ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟਿਕਾਉਣ ਵਾਸਤੇ ਲਿਆਉਣ ਤੇ ਛੱਡਣ ਦੀ ਮੁਫ਼ਤ ਸੇਵਾ ਕਰੇਗੀ।

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …