ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਚਲਾਈ
ਸ੍ਰੀਨਗਰ/ਬਿਊਰੋ ਨਿਊਜ਼
ਅਨੰਤਨਾਗ ਦੇ ਸ਼ੀਰਪੋਰਾ ਇਲਾਕੇ ਵਿਚ ਅੱਤਵਾਦੀਆਂ ਨੇ ਅੱਜ ਗਸਤ ਕਰ ਰਹੇ ਸੀਆਰਪੀਐਫ ਦੇ ਜਵਾਨਾਂ ‘ਤੇ ਗੋਲੀਬਾਰੀ ਕਰ ਦਿੱਤੀ। ਗੋਲੀਬਾਰੀ ਵਿਚ ਸੀਆਰਪੀਐਫ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ ਤਿੰਨ ਨਾਗਰਿਕ ਜ਼ਖ਼ਮੀ ਹੋ ਗਏ। ਹਮਲੇ ਤੋਂ ਬਾਅਦ ਅੱਤਵਾਦੀ ਫਰਾਰ ਹੋ ਗਏ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਆਨੰਤਨਾਗ ਤੋਂ ਇਲਾਵਾ ਕੁਲਗਾਮ ਵਿਚ ਵੀ ਅੱਤਵਾਦੀ ਹਮਲਾ ਹੋਇਆ ਜਿੱਥੇ ਅੱਤਵਾਦੀਆਂ ਨੇ ਪੁਲਿਸ ਸਟੇਸ਼ਨ ਨੂੰ ਨਿਸ਼ਾਨਾ ਬਣਾਇਆ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਅਤੇ ਉਹ ਭੱਜਣ ਲਈ ਮਜ਼ਬੂਰ ਹੋ ਗਏ। ਜ਼ਿਕਰਯੋਗ ਹੈ ਕਿ ਸਾਲ 2018 ਵਿਚ ਹੁਣ ਤੱਕ ਹੋਏ ਅੱਤਵਾਦੀ ਹਮਲਿਆਂ ਵਿਚ 43 ਸੁਰੱਖਿਆ ਕਰਮੀ ਤੇ 41 ਨਾਗਰਿਕਾਂ ਦੀ ਜਾਨ ਚਲੀ ਗਈ ਹੈ। ਇਨ੍ਹਾਂ ਹਮਲਿਆਂ ਵਿਚ ਸੁਰੱਖਿਆ ਬਲਾਂ ਨੇ 107 ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ।
Check Also
ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖਿਲਾਫ਼ ਹੱਤਿਆ ਦੇ ਆਰੋਪ ਹੋਏ ਤੈਅ
ਟਾਈਟਲਰ ’ਤੇ ਸਿੱਖ ਕਤਲੇਆਮ ਦੌਰਾਨ ਲੋਕਾਂ ਨੂੰ ਭੜਕਾਉਣ ਦਾ ਲੱਗਿਆ ਸੀ ਆਰੋਪ ਨਵੀਂ ਦਿੱਲੀ /ਬਿਊਰੋ …