Breaking News
Home / ਪੰਜਾਬ / ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤ ਨੂੰ ਸਿਰਫ ਪ੍ਰਸ਼ਾਦੇ ਦਾ ਨਸ਼ਾ ਕਰਨ ਦੀ ਦਿੱਤੀ ਨਸੀਹਤ

ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤ ਨੂੰ ਸਿਰਫ ਪ੍ਰਸ਼ਾਦੇ ਦਾ ਨਸ਼ਾ ਕਰਨ ਦੀ ਦਿੱਤੀ ਨਸੀਹਤ

ਕਿਹਾ, ਕੁਝ ਲੋਕਾਂ ਨੇ ਆਪਣੇ ਨਿੱਜੀ ਫਾਇਦੇ ਲਈ ਨਸ਼ੇ ਦਾ ਕਾਰੋਬਾਰ ਸ਼ੁਰੂ ਕੀਤਾ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤ ਨੂੰ ਸਿਰਫ ਪ੍ਰਸ਼ਾਦੇ ਦਾ ਨਸ਼ਾ ਕਰਨ ਦੀ ਨਸੀਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨਸ਼ੇ ਦੀ ਦਲ-ਦਲ ਵਿਚ ਇੰਨਾ ਫਸ ਚੁੱਕਾ ਹੈ ਜਿਸ ਲਈ ਹਰ ਇਕ ਪੰਥ ਦਰਦੀ ਚਿੰਤਾ ਵਿਚ ਹੈ। ਕੁੱਝ ਲੋਕਾਂ ਨੇ ਆਪਣੇ ਨਿੱਜੀ ਫਾਇਦੇ ਵਾਸਤੇ ਨਸ਼ੇ ਦਾ ਕਾਰੋਬਾਰ ਸ਼ੁਰੂ ਕੀਤਾ ਅਤੇ ਪੰਜਾਬ ਦੀ ਨੌਜਵਾਨ ਪੀੜੀ ਨੂੰ ਇਸ ਨਸ਼ੇ ਦੀ ਭੱਠੀ ਵਿਚ ਝੋਕ ਦਿੱਤਾ। ਜਿਸ ਕਾਰਨ ਪੰਜਾਬ ਦੀ ਨੌਜਵਾਨੀ ਤਬਾਹ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ, ਸ਼੍ਰੋਮਣੀ ਅਕਾਲੀ ਦਲ, ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਹੋਰ ਸੰਸਥਾਵਾਂ ਇਸ ਪ੍ਰਤੀ ਰਾਤ ਦਿਨ ਇਕ ਕਰ ਕੇ ਸਿਰਤੋੜ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਿੱਦਿਅਕ ਅਦਾਰੇ ਸਕੂਲ, ਕਾਲਜ, ਯੂਨੀਵਰਸਿਟੀਆਂ ਦਾ ਸਟਾਫ਼ ਵੀ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਆਪਣਾ ਯੋਗਦਾਨ ਪਾਉਣ। ਚੇਤੇ ਰਹੇ ਕਿ ਲੰਘੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਨਸ਼ਿਆਂ ਦੀ ਲਾਹਨਤ ਵਿਰੁੱਧ ਅਪੀਲ ਜਾਰੀ ਕਰਨ ਦੀ ਬੇਨਤੀ ਕੀਤੀ ਸੀ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …