ਕਿਹਾ, ਸਰਪੰਚ ਬਣਨ ਲਈ ਕਰਾਉਣਾ ਪਵੇਗਾ ਡੋਪ ਟੈਸਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਪੰਚਾਇਤੀ ਚੋਣਾਂ ਸਤੰਬਰ ਮਹੀਨੇ ਵਿਚ ਹੋਣ ਜਾ ਰਹੀਆਂ ਹਨ। ਇਸ ਦੇ ਚੱਲਦਿਆਂ ਪੁਰਾਣੀਆਂ ਪੰਚਾਇਤਾਂ ਨੂੰ ਭੰਗ ਵੀ ਕਰ ਦਿੱਤਾ ਗਿਆ ਹੈ। ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਇਸ ਵਾਰ ਸਰਪੰਚੀ ਦੀ ਚੋਣ ਲੜਨ ਵਾਲੇ ਉਮੀਦਵਾਰ ਦਾ ਡੋਪ ਟੈਸਟ ਵੀ ਹੋਵੇਗਾ ਅਤੇ ਇਸ ਸਬੰਧੀ ਮੁੱਖ ਮੰਤਰੀ ਨਾਲ ਗੱਲਬਾਤ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਚਾਇਤ ਚੋਣਾਂ ਲਈ ਨਾਮਜ਼ਦਗੀ ਭਰਨ ਵਾਲੇ ਹਰੇਕ ਉਮੀਦਵਾਰ ਦਾ ਡੋਪ ਟੈਸਟ ਹੋਵੇਗਾ। ਪਰ ਇਹ ਗੱਲ ਪੂਰੀ ਤਰ੍ਹਾਂ ਸਪੱਸ਼ਟ ਨਹੀਂ ਹੋ ਸਕੀ ਕਿ ਪੰਚੀ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਦਾ ਵੀ ਡੋਪ ਟੈਸਟ ਹੋਵੇਗਾ ਜਾਂ ਨਹੀਂ।
ਬਾਜਵਾ ਨੇ ਕਿਹਾ ਕਿ ਜਿਹੜੀਆਂ ਪੰਚਾਇਤਾਂ ਪਿੰਡਾਂ ਨੂੰ ਨਸ਼ਾ ਮੁਕਤ ਕਰਨਗੀਆਂ ਉਨ੍ਹਾਂ ਨੂੰ 10-10 ਲੱਖ ਰੁਪਈਆ ਮਿਲੇਗਾ। ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਵੀ 2-2 ਲੱਖ ਰੁਪਈਆ ਦਿੱਤਾ ਜਾਵੇਗਾ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …