Breaking News
Home / ਪੰਜਾਬ / ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਨਹੀਂ ਮਿਲਣਗੀਆਂ ਨਵੀਆਂ ਗੱਡੀਆਂ

ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਨਹੀਂ ਮਿਲਣਗੀਆਂ ਨਵੀਆਂ ਗੱਡੀਆਂ

ਮਨਪ੍ਰੀਤ ਬਾਦਲ ਨੇ ਕਿਹਾ, ਸਰਕਾਰ ਅਜੇ ਨਵੀਆਂ ਗੱਡੀਆਂ ਖਰੀਦਣ ਦੀ ਹਾਲਤ ‘ਚ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਵਿੱਤ ਵਿਭਾਗ ਨੇ ਵਿਧਾਇਕਾਂ ਤੇ ਮੰਤਰੀਆਂ ਨੂੰ ਨਵੀਆਂ ਗੱਡੀਆਂ ਦੇਣ ਤੋਂ ਕੋਰੀ ਨਾਂਹ ਕਰ ਦਿੱਤੀ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਟਰਾਂਸਪੋਰਟ ਵਿਭਾਗ ਨੂੰ ਕਿਹਾ ਹੈ ਕਿ ਉਹ ਪਹਿਲਾਂ ਪਾਲਿਸੀ ਲੈ ਕੇ ਆਉਣ, ਉਸ ਤੋਂ ਬਾਅਦ ਫੈਸਲਾ ਲਿਆ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਹੈ ਕਿ ਸਰਕਾਰ ਅਜੇ ਇਸ ਹਾਲਤ ਵਿਚ ਨਹੀਂ ਹੈ ਕਿ ਉਹ ਨਵੀਆਂ ਗੱਡੀਆਂ ਖਰੀਦ ਸਕੇ। ਨਵੀਆਂ ਗੱਡੀਆਂ ਦੀ ਖਰੀਦ ਨੂੰ ਲੈ ਕੇ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਨਾਲ ਬੈਠਕ ਕੀਤੀ ਹੈ।
ਇਹ ਬੈਠਕ ਕਰੀਬ 2 ਘੰਟਿਆਂ ਤੱਕ ਚੱਲੀ, ਜਿਸ ਵਿਚ ਮਨਪ੍ਰੀਤ ਬਾਦਲ ਨੇ ਪਹਿਲਾਂ ਇਸ ਬਾਰੇ ਪਾਲਿਸੀ ਬਣਾਉਣ ਲਈ ਕਿਹਾ ਹੈ। ਮਨਪ੍ਰੀਤ ਨੇ ਕਿਹਾ ਕਿ ਅਸੀਂ ਅਜਿਹੀ ਨੀਤੀ ਬਣਾ ਰਹੇ ਹਾਂ ਕਿ ਵਿਧਾਇਕਾਂ ਤੇ ਮੰਤਰੀਆਂ ਨੂੰ ਗੱਡੀਆਂ ਦੇਣ ਦੀ ਥਾਂ ਉਹ ਆਪਣੇ ਪੱਧਰ ‘ਤੇ ਹੀ ਆਪਣੀਆਂ ਗੱਡੀਆਂ ਦਾ ਇਸਤੇਮਾਲ ਕਰਨ। ਚੇਤੇ ਰਹੇ ਕਿ ਪਿਛਲੇ ਦਿਨਾਂ ਤੋਂ ਚਰਚਾ ਚੱਲ ਰਹੀ ਸੀ ਕਿ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਮਹਿੰਗੀਆਂ ਨਵੀਆਂ ਕਾਰਾਂ ਦਿੱਤੀਆਂ ਜਾ ਰਹੀਆਂ ਹਨ।

Check Also

ਪੰਜਾਬੀ ਕਵੀ ਮੋਹਨਜੀਤ ਦਾ ਹੋਇਆ ਦੇਹਾਂਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬੀ ਦੇ ਨਾਮਵਰ ਕਵੀ ਡਾ. ਮੋਹਨਜੀਤ ਅੱਜ ਸਵੇਰੇ ਕਰੀਬ ਪੌਣੇ 6 …