Breaking News
Home / ਪੰਜਾਬ / ਰੋਡਵੇਜ਼ ਤੇ ਪਨਬਸ ਦੇ ਕੱਚੇ ਕਾਮਿਆਂ ਨੇ ਕੀਤੀ ਹੜਤਾਲ

ਰੋਡਵੇਜ਼ ਤੇ ਪਨਬਸ ਦੇ ਕੱਚੇ ਕਾਮਿਆਂ ਨੇ ਕੀਤੀ ਹੜਤਾਲ

ਬੱਸ ਅੱਡਿਆਂ ‘ਤੇ ਸਵਾਰੀਆਂ ਪ੍ਰੇਸ਼ਾਨ
ਚੰਡੀਗੜ੍ਹ/ਬਿਊਰੋ ਨਿਊਜ਼
ਰੋਡਵੇਜ਼ ਤੇ ਪਨਬਸ ਦੇ ਠੇਕੇ ਉਤੇ ਰੱਖੇ ਕਾਮਿਆਂ ਨੇ ਅੱਜ ਸਵੇਰ ਤੋਂ ਤਿੰਨ ਦਿਨਾਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕਾਮਿਆਂ ਨੇ ਇਹ ਹੜਤਾਲ ਉਨ੍ਹਾਂ ਨੂੰ ਨੌਕਰੀ ‘ਤੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਹੈ। ਪੰਜਾਬ ਭਰ ਵਿਚ ਇਸ ਹੜਤਾਲ ਕਾਰਨ ਬੱਸਾਂ ਵਿਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹੜਤਾਲੀ ਕਾਮਿਆਂ ਨੇ ਐਲਾਨ ਕੀਤਾ ਕਿ ਜੇਕਰ ਕੱਲ੍ਹ ਤੱਕ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਟਰਾਂਸਪੋਰਟ ਮੰਤਰੀ ਦੇ ਹਲਕੇ ਵਿਚ ਧਰਨਾ ਦੇਣਗੇ। ਪਨਬਸ ਮੁਲਾਜ਼ਮਾਂ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਕਈ ਵਾਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰ ਚੁੱਕੇ ਹਨ ਪਰ ਅਜੇ ਤੱਕ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।

Check Also

ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ

ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …