ਕਿਹਾ, ਬਾਦਲਾਂ ਖਿਲਾਫ ਕਾਰਵਾਈ ਕਰਨ ਲਈ ਕੈਪਟਨ ਅਮਰਿੰਦਰ ਨੂੰ ਕਹੋ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਦਿਨੇਸ਼ ਚੱਢਾ ਨੇ ਕਿਹਾ ਕਿ ਨਵਜੋਤ ਸਿੱਧੂ ਅਖਬਾਰਾਂ ਦੀਆਂ ਸੁਰਖੀਆਂ ਬਟੋਰਨ ਲਈ ਬਾਦਲਾਂ ਖਿਲਾਫ ਬਿਆਨਬਾਜ਼ੀ ਕਰਦੇ ਹਨ। ਜਦਕਿ ਅਕਾਲੀਆਂ ਵਲੋਂ ਪਿਛਲੇ 10 ਸਾਲਾਂ ਵਿਚ ਜੋ ਬੇਨਿਯਮੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਖਿਲਾਫ ਕਾਰਵਾਈ ਕਰਨ ਲਈ ਸਿੱਧੂ ਕੈਪਟਨ ਅਮਰਿੰਦਰ ਸਿੰਘ ਨੂੰ ਕਹਿਣ। ਚੇਤੇ ਰਹੇ ਕਿ ਬਾਦਲਾਂ ਨੇ ਹੈਲੀਕਾਪਟਰ ਤੇ ਹੋਰ ਸਰਕਾਰੀ ਗੱਡੀਆਂ ਦੀ ਦੁਰਵਰਤੋਂ ਕਰਦਿਆਂ 121 ਕਰੋੜ ਰੁਪਏ ਖ਼ਰਚ ਕਰਨ ਸਬੰਧੀ ਸਿੱਧੂ ਨੇ ਤੱਥ ਸਾਹਮਣੇ ਲਿਆਂਦੇ ਸਨ। ਦਿਨੇਸ਼ ਚੱਢਾ ਨੇ ਕਿਹਾ ਕਿ ਇਹ ਜਾਣਕਾਰੀ ਪਹਿਲਾਂ ਤੋਂ ਹੀ ਆਮ ਆਦਮੀ ਪਾਰਟੀ ਵੱਲੋਂ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਆਡੀਟਰ ਜਨਰਲ ਪੰਜਾਬ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਜਾ ਚੁੱਕੀ ਹੈ। ‘ਆਪ’ ਆਗੂ ਨੇ ਕਿਹਾ ਕਿ ਸਿੱਧੂ ਪੰਜਾਬ ਸਰਕਾਰ ਵਿਚ ਮੰਤਰੀ ਹਨ ਤੇ ਉਹ ਬਾਦਲਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਕਹਿ ਸਕਦੇ ਹਨ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …