Breaking News
Home / ਪੰਜਾਬ / ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਪੈਣ ਲੱਗਾ ਹੋਰ ਖਿਲਾਰਾ

ਪੰਜਾਬ ‘ਚ ਆਮ ਆਦਮੀ ਪਾਰਟੀ ਦਾ ਪੈਣ ਲੱਗਾ ਹੋਰ ਖਿਲਾਰਾ

16 ਆਗੂਆਂ ਨੇ ਡਾ. ਬਲਬੀਰ ਸਿੰਘ ਦੀ ਕਾਰਜਸ਼ੈਲੀ ਵਿਰੁੱਧ ਦਿੱਤੇ ਅਸਤੀਫ਼ੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦਾ ਪੰਜਾਬ ਵਿਚ ਇਕ ਵਾਰ ਮੁੜ ਤੋਂ ਖਿਲਾਰਾ ਪੈਣਾ ਸ਼ੁਰੂ ਹੋ ਗਿਆ ਹੈ। ਪੰਜਾਬ ਇਕਾਈ ਦੇ 16 ਪ੍ਰਮੁੱਖ ਆਗੂਆਂ ਨੇ ਲੰਘੇ ਕੱਲ੍ਹ ਸੂਬੇ ਦੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਉਪਰ ਤਾਨਾਸ਼ਾਹੀ ਦੇ ਦੋਸ਼ ਲਾਉਂਦਿਆਂ ਅਸਤੀਫੇ ਦੇ ਦਿੱਤੇ ਹਨ। ਇਨ੍ਹਾਂ ਆਗੂਆਂ ਨੇ ਆਪਣੇ ਅਸਤੀਫੇ ਪੰਜਾਬ ਇਕਾਈ ਦੇ ਇੰਚਾਰਜ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ, ਸੁਖਪਾਲ ਖਹਿਰਾ ਤੇ ਭਗਵੰਤ ਮਾਨ ਨੂੰ ਭੇਜ ਕੇ ਡਾ. ਬਲਬੀਰ ਸਿੰਘ ਵਿਰੁੱਧ ਗੰਭੀਰ ਦੋਸ਼ ਲਾਏ ਹਨ। ਅਸਤੀਫਾ ਦੇਣ ਵਾਲਿਆਂ ਵਿਚ 5 ਜ਼ਿਲ੍ਹਾ ਪ੍ਰਧਾਨ ਵੀ ਸ਼ਾਮਲ ਹਨ। ਇਸ ਸਬੰਧੀ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਆਗੂਆਂ ਦਾ ਇਸ ਤਰ੍ਹਾਂ ਇਕੱਠਿਆਂ ਅਸਤੀਫਾ ਦੇਣਾ ਚਿੰਤਾਜਨਕ ਹੈ। ਇਸ ਤੋਂ ਬਾਅਦ ‘ਆਪ’ ਪੰਜਾਬ ਨੇ ਪਾਰਟੀ ਦੀ ਹੋਰ ਮਜ਼ਬੂਤੀ ਲਈ ਸੰਗਠਨਾਤਮਕ ਢਾਂਚੇ ਦਾ ਵੱਡੇ ਪੱਧਰ ‘ਤੇ ਵਿਸਥਾਰ ਕਰਦੇ ਹੋਏ 14 ਸੂਬਾ ਜਨਰਲ ਸਕੱਤਰਾਂ ਨੂੰ 40 ਵਿਧਾਨ ਸਭਾ ਹਲਕਿਆਂ ਦੇ ਆਬਜ਼ਰਵਰ ਬਣਾ ਦਿੱਤਾ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …