Breaking News
Home / ਭਾਰਤ / ਗੋਆ ‘ਚ ਜਨਤਕ ਥਾਵਾਂ ‘ਤੇ ਸ਼ਰਾਬ ਪੀਣ ‘ਤੇ ਲੱਗੇਗੀ ਪਾਬੰਦੀ

ਗੋਆ ‘ਚ ਜਨਤਕ ਥਾਵਾਂ ‘ਤੇ ਸ਼ਰਾਬ ਪੀਣ ‘ਤੇ ਲੱਗੇਗੀ ਪਾਬੰਦੀ

ਮਨੋਹਰ ਪਾਰੀਕਰ ਨੇ ਕਿਹਾ, ਉਲੰਘਣਾ ਕਰਨ ਵਾਲਿਆਂ ਨੂੰ ਲੱਗੇਗਾ ਜੁਰਮਾਨਾ
ਨਵੀਂ ਦਿੱਲੀ/ਬਿਊਰੋ ਨਿਊਜ਼
ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਨੇ ਹੁਣ ਗੋਆ ਵਿਚ ਸ਼ਰਾਬ ‘ਤੇ ਪਾਬੰਦੀ ਲਗਾਉਣ ਦਾ ਮਨ ਬਣਾ ਲਿਆ ਹੈ। ਚੇਤੇ ਰਹੇ ਿਸ ਤੋਂ ਪਹਿਲਾਂ ਬਿਹਾਰ ਵਿਚ ਵੀ ਨਿਤੀਸ਼ ਕੁਮਾਰ ਦੀ ਸਰਕਾਰ ਨੇ ਸ਼ਰਾਬ ਪੀਣ ‘ਤੇ ਪਾਬੰਦੀ ਲਗਾ ੀ ਸੀ। ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਨੇ ਐਲਾਨ ਕੀਤਾ ਹੈ ਕਿ ਅਗਲੇ ਮਹੀਨੇ ਤੋਂ ਸੂਬੇ ਵਿਚ ਜਨਤਕ ਥਾਵਾਂ ‘ਤੇ ਸ਼ਰਾਬ ਪੀਣ ‘ਤੇ ਰੋਕ ਲਾ ਦਿੱਤੀ ਜਾਵੇਗੀ। ਕਾਨੂੰਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਕੋਲੋਂ ਜੁਰਮਾਨਾ ਵਸੂਲਿਆ ਜਾਵੇਗਾ। ਮੁੱਖ ਮੰਤਰੀ ਪਾਰੀਕਰ ਨੇ ਕਿਹਾ ਕਿ ਨਵੇਂ ਕਾਨੂੰਨ ਸਬੰਧੀ ਛੇਤੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਉਮੀਦ ਹੈ ਕਿ 15 ਅਗਸਤ ਤੋਂ ਪਹਿਲਾਂ ਹੀ ਜੁਰਮਾਨਾ ਵਿਵਸਥਾ ਲਾਗੂ ਕਰ ਦਿੱਤੀ ਜਾਵੇਗੀ। ਜੁਰਮਾਨੇ ਦੀ ਰਾਸ਼ੀ 2500 ਰੁਪ ੇ ਜਾਂ ਿਸ ਤੋਂ ਵਧ ਹੋ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਥਾਵਾਂ ‘ਤੇ ਸ਼ਰਾਬ ਪੀਣ ਵਾਲੇ ਲੋਕ ਖਾਲੀ ਬੋਤਲਾਂ ਤੇ ਹੋਰ ਸਾਮਾਨ ਉੱਥੇ ਹੀ ਸੁੱਟ ਕੇ ਚਲੇ ਜਾਂਦੇ ਹਨ, ਜਿਸ ਨਾਲ ਗੰਦਗੀ ਫੈਲਦੀ ਹੈ।

Check Also

ਆਮ ਆਦਮੀ ਪਾਰਟੀ ਨੇ ‘ਕੇਜਰੀਵਾਲ ਨੂੰ ਅਸ਼ੀਰਵਾਦ’ ਮੁਹਿੰਮ ਦੀ ਕੀਤੀ ਸ਼ੁਰੂਆਤ

ਅਸ਼ੀਰਵਾਦ ਦੇਣ ਲਈ ਸੁਨੀਤਾ ਕੇਜਰੀਵਾਲ ਨੇ ਵਟਸਐਪ ਨੰਬਰ ਕੀਤਾ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ …