ਸਰਕਾਰ ਮਤੇ ‘ਤੇ ਬਹਿਸ ਲਈ ਤਿਆਰ
ਨਵੀਂ ਦਿੱਲੀ/ਬਿਊਰੋ ਨਿਊਜ਼
ਸੰਸਦ ਦੇ ਮਾਨਸੂਨ ਇਜਲਾਸ ਦੇ ਸ਼ੁਰੂ ਹੁੰਦੇ ਹੀ ਪਹਿਲੇ ਦਿਨ ਅੱਜ ਨਰਿੰਦਰ ਮੋਦੀ ਸਰਕਾਰ ਵਿਰੁੱਧ ਲੋਕ ਸਭਾ ਵਿਚ ਕਾਂਗਰਸ, ਟੀ.ਡੀ.ਪੀ ਅਤੇ ਹੋਰ ਵਿਰੋਧੀ ਧਿਰਾਂ ਵਲੋਂ ਪੇਸ਼ ਕੀਤੇ ਗਏ ਬੇਭਰੋਸਗੀ ਦੇ ਮਤੇ ਨੂੰ ਲੋਕ ਸਭਾ ਸਪੀਕਰ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਸਰਕਾਰ ਦਾ ਕਹਿਣਾ ਹੈ ਕਿ ਉਹ ਇਸ ਮਤੇ ‘ਤੇ ਬਹਿਸ ਲਈ ਤਿਆਰ ਹੈ।
ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਖਿਲਾਫ ਇਹ ਪਹਿਲਾ ਬੇਭਰੋਸਗੀ ਮਤਾ ਹੈ। ਇਸ ਤੋਂ ਪਹਿਲਾਂ ਮਾਰਚ ਵਿਚ ਬਜਟ ਸੈਸ਼ਨ ਦੇ ਸਮੇਂ ਵੀ ਬੇਭਰੋਸਗੀ ਦਾ ਮਤਾ ਲਿਆਉਣ ਲਈ ਗੱਲ ਉੱਠੀ ਸੀ। ਪਰ ਵਿਰੋਧੀ ਧਿਰ ਨੰਬਰ ਗੇਮ ਵਿੱਚ ਭਾਜਪਾ ਦੇ ਸਾਹਮਣੇ ਟਿਕ ਨਹੀਂ ਪਾਈ ਸੀ। ਨੰਬਰ ਗੇਮ ਦੇ ਮਾਮਲੇ ਵਿੱਚ ਬੀਜੇਪੀ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੂੰ ਕੋਈ ਖ਼ਤਰਾ ਨਜ਼ਰ ਨਹੀਂ ਆ ਰਿਹਾ ਹੈ । ਸਰਕਾਰ ਕੋਲ ਐੱਨਡੀਏ ਦੇ ਸਾਰੇ ਸਾਥੀ ਦਲਾਂ ਨੂੰ ਮਿਲਾ ਕੇ ਲੋਕ ਸਭਾ ਵਿੱਚ 311 ਸੰਸਦ ਮੈਂਬਰ ਹਨ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …