14.9 C
Toronto
Monday, August 24, 2026
spot_img
Homeਪੰਜਾਬਗੁਰਦੀਪ ਸਿੰਘ ਖਹਿਰਾ ਦੀ ਰਿਹਾਈ ਲਈ ਕੈਪਟਨ ਅਮਰਿੰਦਰ ਨੇ ਕਰਨਾਟਕ ਦੇ ਮੁੱਖ...

ਗੁਰਦੀਪ ਸਿੰਘ ਖਹਿਰਾ ਦੀ ਰਿਹਾਈ ਲਈ ਕੈਪਟਨ ਅਮਰਿੰਦਰ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ

ਗੁਰਦੀਪ ਸਿੰਘ ਖਹਿਰਾ ਦੀ ਰਿਹਾਈ ਲਈ ਕੈਪਟਨ ਅਮਰਿੰਦਰ ਨੇ ਕਰਨਾਟਕ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀਗੁਰਦੀਪ ਸਿੰਘ 25 ਸਾਲਾਂ ਤੋਂ ਹਨ ਜੇਲ੍ਹ ‘ਚ ਬੰਦ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰਦੀਪ ਸਿੰਘ ਖਹਿਰਾ ਦੀ ਚੰਗੇ ਵਤੀਰੇ ਦੇ ਆਧਾਰ ‘ਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਕਰਨਾਟਕ ਦੇ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨੂੰ ਚਿੱਠੀ ਲਿਖੀ ਹੈ। ਦਿੱਲੀ ਅਤੇ ਬਿਹਾਰ ਬੰਬ ਧਮਾਕਿਆਂ ਦੇ ਮਾਮਲੇ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਖਹਿਰਾ ਪਿਛਲੇ 25 ਸਾਲਾਂ ਤੋਂ ਜੇਲ੍ਹ ਵਿਚ ਬੰਦ ਹੈ।
ਇਸੇ ਦੌਰਾਨ ਕੈਪਟਨ ਨੇ ਸਿੱਖ ਸਿਆਸੀ ਕੈਦੀ ਹਰਨੇਕ ਸਿੰਘ ਭਾਪ ਦੀ ਪੰਜਾਬ ਦੀ ਜੇਲ੍ਹ ਵਿਚ ਤਬਾਦਲੇ ਲਈ ਰਾਜਸਥਾਨ ਦੀ ਮੁੱਖ ਮੰਤਰੀ ਵਸੁੰਦਰਾ ਰਾਜੇ ਨੂੰ ਪੱਤਰ ਲਿਖਿਆ ਹੈ। ਹਰਨੇਕ ਸਿੰਘ ਮੌਜੂਦਾ ਸਮੇਂ ਵਿਚ ਜੈਪੁਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਹੈ।

RELATED ARTICLES
POPULAR POSTS