ਕਿਹਾ, ਨਸ਼ਿਆਂ ਦੀ ਲਾਹਣਤ ਨੂੰ ਰੋਕਣ ਲਈ ਕੋਸ਼ਿਸ਼ਾਂ ਜਾਰੀ ਰੱਖਾਂਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਿਆਂ ਦੀ ਰੋਕਥਾਮ ਲਈ ਇੱਕ ਰਾਸ਼ਟਰੀ ਨੀਤੀ ਤਿਆਰ ਕਰਨ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਸਰਹੱਦੀ ਸੂਬੇ ਵਿੱਚ ਨਸ਼ੀਲੀਆਂ ਦਵਾਈਆਂ ਦੀ ਸਮਗਲਿੰਗ ਨੂੰ ਰੋਕਣ ਲਈ ਪੂਰੇ ਤਾਲਮੇਲ ਅਧਾਰਿਤ ਰਣਨੀਤੀ ਨੂੰ ਵੀ ਇਸ ਰਾਸ਼ਟਰੀ ਨੀਤੀ ਵਿੱਚ ਸ਼ਾਮਲ ਕਰਨ ਲਈ ਕਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ ਦੇ ਪਾਰੋਂ ਨਸ਼ਿਆਂ ਦੀ ਤਸਕਰੀ ਬੀ.ਐਸ.ਐਫ ਦੁਆਰਾ ਪ੍ਰਭਾਵੀ ਤਰੀਕੇ ਨਾਲ ਰੋਕੇ ਜਾਣ ਵਾਸਤੇ ਵੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਲਾਹਣਤ ਨੂੰ ਰੋਕਣ ਲਈ ਉਹ ਆਪਣੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਰੱਖਣਗੇ। ਉਨ੍ਹਾਂ ਇਸ ਸਬੰਧ ਵਿੱਚ ਗ੍ਰਹਿ ਮੰਤਰੀ ਕੋਲੋਂ ਜਲਦੀ ਤੋਂ ਜਲਦੀ ਢੁੱਕਵੇ ਕਦਮ ਚੁੱਕਣ ਦੀ ਮੰਗ ਕੀਤੀ ਹੈ।
Check Also
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 23 ਨਵੰਬਰ ਨੂੰ
ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ …