24.3 C
Toronto
Tuesday, September 8, 2026
spot_img
Homeਪੰਜਾਬਦਿਆਲ ਸਿੰਘ ਕੋਲਿਆਂਵਾਲੀ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਰੱਦ

ਦਿਆਲ ਸਿੰਘ ਕੋਲਿਆਂਵਾਲੀ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਰੱਦ

ਦਿਆਲ ਸਿੰਘ ਕੋਲਿਆਂਵਾਲੀ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਰੱਦਭ੍ਰਿਸ਼ਟਾਚਾਰ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ ਕੋਲਿਆਂਵਾਲੀ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਕਾਸ਼ ਸਿੰਘ ਬਾਦਲ ਦੇ ਖਾਸਮ ਖਾਸ ਦਿਆਲ ਸਿੰਘ ਕੋਲਿਆਂਵਾਲੀ ਭ੍ਰਿਸ਼ਟਾਚਾਰ ਦੇ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਦਿਆਲ ਸਿੰਘ ਕੋਲਿਆਂਵਾਲੀ ਕੋਲ ਆਮਦਨ ਦੇ ਸਰੋਤਾਂ ਤੋਂ ਜ਼ਿਆਦਾ ਜਾਇਦਾਦ ਹੋਣ ਕਾਰਨ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦਾ ਕੇਸ ਵੀ ਦਰਜ ਕੀਤਾ ਹੋਇਆ ਹੈ। ਹੁਣ ਮੁਹਾਲੀ ਦੀ ਅਦਾਲਤ ਨੇ ਕੋਲਿਆਂਵਾਲੀ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਕੋਲਿਆਂਵਾਲੀ ਪ੍ਰਕਾਸ਼ ਸਿੰਘ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਵਿਜੀਲੈਂਸ ਦਾ ਕਹਿਣਾ ਹੈ ਕਿ ਪੰਜਾਬ ਤੋਂ ਇਲਾਵਾ ਰਾਜਸਥਾਨ ਤੇ ਉਤਰਾਖੰਡ ਵਿਚ ਵੀ ਕੋਲਿਆਂਵਾਲੀ ਦੇ ਨਾਂ ‘ਤੇ ਵੱਡੀਆਂ ਜਾਇਦਾਦਾਂ ਹਨ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਕੋਆਪਰੇਟਿਵ ਬੈਂਕ ਦੇ ਡਿਫਾਲਟਰਾਂ ਵਿਚ ਵੀ ਕੋਲਿਆਂਵਾਲੀ ਦਾ ਨਾਮ ਆਇਆ ਸੀ।

RELATED ARTICLES
POPULAR POSTS