-11.9 C
Toronto
Friday, January 23, 2026
spot_img
Homeਪੰਜਾਬਪਨਬਸ ਮੁਲਾਜ਼ਮਾਂ ਦੀ ਤਿੰਨ ਦਿਨਾਂ ਹੜਤਾਲ ਹੋਈ ਸਮਾਪਤ

ਪਨਬਸ ਮੁਲਾਜ਼ਮਾਂ ਦੀ ਤਿੰਨ ਦਿਨਾਂ ਹੜਤਾਲ ਹੋਈ ਸਮਾਪਤ

ਤਿੰਨ ਦਿਨ ਸਵਾਰੀਆਂ ਨੂੰ ਹੋਣਾ ਪਿਆ ਖੱਜਲ ਖੁਆਰ
ਚੰਡੀਗੜ੍ਹ/ਬਿਊਰੋ ਨਿਊਜ਼
ਪਨਬੱਸ ਦੇ ਕੱਚੇ ਮੁਲਾਜ਼ਮਾਂ ਦੀ ਤਿੰਨ ਦਿਨਾਂ ਹੜਤਾਲ ਅੱਜ ਖਤਮ ਹੋ ਗਈ। ਇਸ ਹੜਤਾਲ ਕਾਰਨ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਘਾਟਾ ਪਿਆ ਅਤੇ ਸਵਾਰੀਆਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਹੁਣ ਕੱਲ੍ਹ ਤੋਂ ਪੰਜਾਬ ਰੋਡਵੇਜ਼ ਦੀਆਂ ਕਰੀਬ 1400 ਬੱਸਾਂ ਸੜਕਾਂ ‘ਤੇ ਚੱਲਣਗੀਆਂ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਦੇ ਹਲਕੇ ਦੀਨਾਨਗਰ ਵਿਚ ਪਨਬਸ ਦੇ ਮੁਲਾਜ਼ਮਾਂ ਨੇ ਇਕ ਰੈਲੀ ਵੀ ਕੀਤੀ ਸੀ ਅਤੇ ਸਰਕਾਰ ਦੀ ਜੰਮ ਕੇ ਆਲੋਚਨਾ ਕੀਤੀ ਸੀ। ਇਨ੍ਹਾਂ ਕੱਚੇ ਮੁਲਾਜ਼ਮਾਂ ਦੀ ਮੰਗ ਸੀ ਕਿ ਪਿਛਲੇ 12 ਸਾਲਾਂ ਤੋਂ ਮੁਲਾਜ਼ਮ ਤਨਦੇਹੀ ਨਾਲ ਕੰਮ ਕਰ ਰਹੇ ਹਨ, ਪਰ ਉਨ੍ਹਾਂ ਨੂੰ ਪੱਕੇ ਨਹੀਂ ਕੀਤਾ ਗਿਆ ਅਤੇ ਸੁਪਰੀਮ ਕੋਰਟ ਦੇ ਫੈਸਲੇ ਮੁਤਾਬਕ ਉਨ੍ਹਾਂ ਨੂੰ ਤਨਖਾਹਾਂ ਵੀ ਨਹੀਂ ਮਿਲ ਰਹੀਆਂ।

RELATED ARTICLES
POPULAR POSTS