16.4 C
Toronto
Saturday, September 12, 2026
spot_img
Homeਪੰਜਾਬਆਮ ਆਦਮੀ ਪਾਰਟੀ ਵਲੋਂ ਪੰਜਾਬ 'ਚ ਅਹੁਦਿਆਂ ਦੀ ਝੜੀ

ਆਮ ਆਦਮੀ ਪਾਰਟੀ ਵਲੋਂ ਪੰਜਾਬ ‘ਚ ਅਹੁਦਿਆਂ ਦੀ ਝੜੀ

ਆਮ ਆਦਮੀ ਪਾਰਟੀ ਵਲੋਂ ਪੰਜਾਬ ‘ਚ ਅਹੁਦਿਆਂ ਦੀ ਝੜੀ11 ਸੂਬਾ ਉਪ ਪ੍ਰਧਾਨ ਅਤੇ 19 ਜਨਰਲ ਸਕੱਤਰ ਬਣਾਏ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਵਲੋਂ ਪਿਛਲੇ ਦੋ ਦਿਨਾਂ ਤੋਂ ਅਹੁਦੇ ਵੰਡਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ‘ਆਪ’ ਦੀ ਪੰਜਾਬ ਇਕਾਈ ਨੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਯੂਥ ਵਿੰਗ ਦੇ 11 ਸੂਬਾ ਉਪ ਪ੍ਰਧਾਨ ਤੇ 19 ਜਨਰਲ ਸਕੱਤਰ ਬਣਾਏ ਹਨ। ਪਾਰਟੀ ਦੇ ਸੂਬਾ ਸਹਿ ਪ੍ਰਧਾਨ ਡਾ. ਬਲਬੀਰ ਸਿੰਘ ਨੇ ਇਸ ਦਾ ਰਸਮੀ ਐਲਾਨ ਵੀ ਕੀਤਾ। ਇਸ ਤੋਂ ਪਹਿਲਾਂ ਯੂਥ ਵਿੰਗ ਪੰਜਾਬ ਦੇ ਇੰਚਾਰਜ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਯੂਥ ਵਿੰਗ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਤੇ ਸੰਦੀਪ ਧਾਲੀਵਾਲ ਦੀ ਅਗਵਾਈ ਵਿਚ ਅਹੁਦੇਦਾਰਾਂ ਨੇ ਡਾ. ਬਲਬੀਰ ਸਿੰਘ ਨਾਲ ਬੈਠਕ ਕਰਕੇ ਇਨ੍ਹਾਂ ਨਿਯੁਕਤੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਦੇ ਨਾਲ ਹੀ ਮੀਤ ਹੇਅਰ ਤੇ ਮਨਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪਾਰਟੀ ਆਉਣ ਵਾਲੇ ਦਿਨਾਂ ਵਿਚ ਸੂਬਾ ਪੱਧਰ ਦੇ ਹੋਰ ਅਹੁਦੇਦਾਰਾਂ ਸਮੇਤ ਜ਼ਿਲ੍ਹਾ ਤੇ ਬਲਾਕ ਪੱਧਰ ਤੱਕ ਪਾਰਟੀ ਦੇ ਯੂਥ ਵਿੰਗ ਢਾਂਚੇ ਦਾ ਵਿਸਤਾਰ ਕਰੇਗੀ।

RELATED ARTICLES
POPULAR POSTS