ਬ੍ਰਿਟੇਨ ਦੀ ਭੂਮਿਕਾ ਬਾਰੇ ਸਥਿਤੀ ਸਪੱਸ਼ਟ ਨਹੀਂ
ਲੰਡਨ/ਬਿਊਰੋ ਨਿਊਜ਼ : ਅਦਾਲਤੀ ਹੁਕਮਾਂ ਮਗਰੋਂ ਬ੍ਰਿਟੇਨ ਨੇ ਕੁਝ ਗੁਪਤ ਦਸਤਾਵੇਜ਼ ਜਨਤਕ ਕੀਤੇ ਹਨ। ਬ੍ਰਿਟੇਨ ਨੇ ਵਪਾਰਕ ਹਿੱਤਾਂ ਕਰਕੇ 1984 ਵਿੱਚ ਸਾਕਾ ਨੀਲਾ ਤਾਰਾ ਮਗਰੋਂ ਭਾਰਤ ਦੀ ਹਮਾਇਤ ਕੀਤੀ ਸੀ। ਇਹ ਖੁਲਾਸਾ ਗੁਪਤ ਦਸਤਾਵੇਜ਼ ਨਾਲ ਹੋਇਆ ਹੈ। ਹਾਲਾਂਕਿ ਇਨ੍ਹਾਂ ਦਸਤਾਵੇਜਾਂ ਤੋਂ ਇਹ ਪਤਾ ਨਹੀਂ ਲੱਗਿਆ ਕਿ ਸਾਕਾ ਨੀਲਾ ਤਾਰਾ ਵਿੱਚ ਬ੍ਰਿਟੇਨ ਸਰਕਾਰ ਦਾ ਕੀ ਰੋਲ ਰਿਹਾ ਸੀ। ਦਰਅਸਲ ਇਨ੍ਹਾਂ ਤੋਂ ਪਤਾ ਲੱਗਾ ਹੈ ਕਿ ਉਸ ਵੇਲੇ ਦੀ ਪ੍ਰਧਾਨ ਮੰਤਰੀ ਮਾਰਗਰੇਟ ਥੈਚਰ ਦੀ ਅਗਵਾਈ ਵਾਲੀ ਬਰਤਾਨਵੀ ਸਰਕਾਰ ਨੇ ਸਾਕਾ ਨੀਲਾ ਤਾਰਾ ਮਗਰੋਂ ਬ੍ਰਿਟੇਨ ਵਿੱਚ ਸਿੱਖਾਂ ਵੱਲੋਂ ਕੀਤੇ ਰੋਸ ਮੁਜ਼ਾਹਰਿਆਂ ‘ਤੇ ਪਾਬੰਦੀ ਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਸਨ। ਇਸ ਤੋਂ ਸੰਕੇਤ ਮਿਲਦਾ ਹੈ ਕਿ ਬ੍ਰਿਟੇਨ ਅੰਦਰਖਾਤੇ ਭਾਰਤ ਦੀ ਹਮਾਇਤ ਕਰ ਰਿਹਾ ਸੀ।
ਸਵਿੱਟਜ਼ਰਲੈਂਡ ਦੀਆਂ ਬੈਂਕਾਂ ਵਿਚਲੇ ਕਈ ਭਾਰਤੀ ਖਾਤਿਆਂ ਦਾ ਕੋਈ ਦਾਅਵੇਦਾਰ ਨਹੀਂ
ਬੈਂਕਾਂ ਨੇ ਦਸੰਬਰ 2015 ‘ਚ ਕੁਝ ਖ਼ਾਤਿਆਂ ਦੀ ਸੂਚੀ ਕੀਤੀ ਸੀ ਜਾਰੀ
ਨਵੀਂ ਦਿੱਲੀ : ਸਵਿਟਜ਼ਰਲੈਂਡ ਦੇ ਬੈਂਕਾਂ ਵਿੱਚ ਨਾਜਾਇਜ਼ ਕਾਲੇ ਧਨ ਦੇ ਮੁੱਦੇ ‘ਤੇ ਭਾਰਤ ਵਿੱਚ ਲਗਾਤਾਰ ਚੱਲ ਰਹੀ ਤਿੱਖੀ ਰਾਜਨੀਤਕ ਬਹਿਸ ਦੇ ਬਾਵਜੂਦ ਇਨ੍ਹਾਂ ਬੈਂਕਾਂ ਵਿੱਚ ਭਾਰਤੀਆਂ ਦੇ ਖ਼ਾਤਿਆਂ ਵਿੱਚ ਪਏ ਪੈਸੇ ਦੀ ਸੂਚਨਾ ਦਿੱਤੇ ਜਾਣ ਦੇ ਤਿੰਨ ਸਾਲ ਬਾਅਦ ਵੀ ਉਨ੍ਹਾਂ ਦਾ ਕੋਈ ਦਾਅਵੇਦਾਰ ਸਾਹਮਣੇ ਨਹੀਂ ਆਇਆ। ਇਹ ਉਹ ਖ਼ਾਤੇ ਹਨ ਜਿਨ੍ਹਾਂ ਵਿਚ ਲੰਬੇ ਸਮੇਂ ਤੋਂ ਕੋਈ ਲੈਣ-ਦੇਣ ਨਹੀਂ ਹੋਇਆ। ਸਵਿੱਟਜ਼ਰਲੈਂਡ ਦੇ ਬੈਂਕਾਂ ਨੇ ਪਹਿਲੀ ਵਾਰ ਦਸੰਬਰ 2015 ਵਿੱਚ ਕੁਝ ਖ਼ਾਤਿਆਂ ਦੀ ਸੂਚੀ ਜਾਰੀ ਕੀਤੀ ਸੀ। ਇਸ ਵਿੱਚ ਸਵਿੱਟਜ਼ਰਲੈਂਡ ਦੇ ਨਾਗਰਿਕਾਂ ਦੇ ਨਾਲ ਹੀ ਭਾਰਤ ਦੇ ਕੁਝ ਲੋਕਾਂ ਸਮੇਤ ਬਹੁਤ ਸਾਰੇ ਵਿਦੇਸ਼ੀ ਨਾਗਰਿਕਾਂ ਦੇ ਖਾਤਿਆਂ ਦੀ ਸੂਚੀ ਜਾਰੀ ਕੀਤੀ ਜਾਂਦੀ ਰਹੀ ਹੈ ਜੋ ਲੰਬੇ ਸਮੇਂ ਤੋਂ ਬੰਦ ਹਨ, ਜਿਸ ਦੇ ਉਪਰ ਕਿਸੇ ਨੇ ਵੀ ਦਾਅਵਾ ਨਹੀਂ ਕੀਤਾ ਹੈ। ਨਿਯਮਾਂ ਤਹਿਤ ਇਨ੍ਹਾਂ ਖ਼ਾਤਿਆਂ ਦੀ ਸੂਚੀ ਇਸ ਲਈ ਜਾਰੀ ਕੀਤੀ ਜਾਂਦੀ ਹੈ ਕਿ ਖ਼ਾਤਾਧਾਰਕਾਂ ਦੇ ਕਾਨੂੰਨੀ ਵਾਰਸਾਂ ਨੂੰ ਉਨ੍ਹਾਂ ‘ਤੇ ਦਾਅਵਾ ਪੇਸ਼ ਕਰਨ ਦਾ ਮੌਕਾ ਮਿਲ ਸਕੇ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …