ਮਨੋਹਰ ਪਾਰੀਕਰ ਨੇ ਕਿਹਾ, ਉਲੰਘਣਾ ਕਰਨ ਵਾਲਿਆਂ ਨੂੰ ਲੱਗੇਗਾ ਜੁਰਮਾਨਾ
ਨਵੀਂ ਦਿੱਲੀ : ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਨੇ ਹੁਣ ਗੋਆ ਵਿਚ ਸ਼ਰਾਬ ‘ਤੇ ਪਾਬੰਦੀ ਲਗਾਉਣ ਦਾ ਮਨ ਬਣਾ ਲਿਆ ਹੈ। ਚੇਤੇ ਰਹੇ ਇਸ ਤੋਂ ਪਹਿਲਾਂ ਬਿਹਾਰ ਵਿਚ ਵੀ ਨਿਤੀਸ਼ ਕੁਮਾਰ ਦੀ ਸਰਕਾਰ ਨੇ ਸ਼ਰਾਬ ਪੀਣ ‘ਤੇ ਪਾਬੰਦੀ ਲਗਾਈ ਸੀ।
ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਨੇ ਐਲਾਨ ਕੀਤਾ ਹੈ ਕਿ ਅਗਲੇ ਮਹੀਨੇ ਤੋਂ ਸੂਬੇ ਵਿਚ ਜਨਤਕ ਥਾਵਾਂ ‘ਤੇ ਸ਼ਰਾਬ ਪੀਣ ‘ਤੇ ਰੋਕ ਲਾ ਦਿੱਤੀ ਜਾਵੇਗੀ। ਕਾਨੂੰਨ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਕੋਲੋਂ ਜੁਰਮਾਨਾ ਵਸੂਲਿਆ ਜਾਵੇਗਾ। ਮੁੱਖ ਮੰਤਰੀ ਪਾਰੀਕਰ ਨੇ ਕਿਹਾ ਕਿ ਨਵੇਂ ਕਾਨੂੰਨ ਸਬੰਧੀ ਛੇਤੀ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਉਮੀਦ ਹੈ ਕਿ 15 ਅਗਸਤ ਤੋਂ ਪਹਿਲਾਂ ਹੀ ਜੁਰਮਾਨਾ ਵਿਵਸਥਾ ਲਾਗੂ ਕਰ ਦਿੱਤੀ ਜਾਵੇਗੀ। ਜੁਰਮਾਨੇ ਦੀ ਰਾਸ਼ੀ 2500 ਰੁਪਏ ਜਾਂ ਇਸ ਤੋਂ ਵਧ ਹੋ ਸਕਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਥਾਵਾਂ ‘ਤੇ ਸ਼ਰਾਬ ਪੀਣ ਵਾਲੇ ਲੋਕ ਖਾਲੀ ਬੋਤਲਾਂ ਤੇ ਹੋਰ ਸਾਮਾਨ ਉੱਥੇ ਹੀ ਸੁੱਟ ਕੇ ਚਲੇ ਜਾਂਦੇ ਹਨ, ਜਿਸ ਨਾਲ ਗੰਦਗੀ ਫੈਲਦੀ ਹੈ।
Check Also
ਲੋਕ ਸਭਾ ’ਚ ਗੌਤਮ ਅਡਾਨੀ ਦੇ ਮੁੱਦੇ ’ਤੇ ਹੋਇਆ ਭਾਰੀ ਹੰਗਾਮਾ
ਰਾਹੁਲ ਗਾਂਧੀ ਬੋਲੇ : ਅਡਾਨੀ ਨੂੰ ਹੋਣਾ ਚਾਹੀਦਾ ਹੈ ਜੇਲ੍ਹ ’ਚ, ਪਰ ਸਰਕਾਰ ਉਸਦਾ ਕਰ …