ਨਵੀਂ ਦਿੱਲੀ : ਝਾਰਖੰਡ ਦੇ ਪਾਕੁੜ ਵਿਚ ਸਮਾਜ ਸੇਵੀ ਸਵਾਮੀ ਅਗਨੀਵੇਸ਼ ‘ਤੇ ਭਾਜਪਾ ਕਾਰਕੁੰਨਾਂ ਨੇ ਹਮਲਾ ਕਰਕੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਹੈ। ਭਾਜਪਾ ਕਾਰਕੁੰਨਾਂ ਨੇ ਅਗਨੀਵੇਸ਼ ਨੂੰ ਪਹਿਲਾਂ ਕਾਲੇ ਝੰਡੇ ਦਿਖਾਏ ਅਤੇ ਫਿਰ ਹੱਥੋਪਾਈ ਕੀਤੀ। ਦੱਸਿਆ ਜਾ ਰਿਹਾ ਹੈ ਕਿ ਸਵਾਮੀ ਅਗਨੀਵੇਸ਼ ਇਕ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਪਾਕੁੜ ਪਹੁੰਚੇ ਸਨ। ਜਦੋਂ ਇਹ ਘਟਨਾ ਵਾਪਰੀ ਉਸ ਸਮੇਂ ਉਹ ਹੋਟਲ ਤੋਂ ਬਾਹਰ ਨਿਕਲ ਰਹੇ ਸਨ। ਪੁਲਿਸ ਦਾ ਕਹਿਣਾ ਹੈ ਕਿ ਅਗਨੀਵੇਸ਼ ਇਕ ਪ੍ਰੋਗਰਾਮ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ ਤਾਂ ਭੀੜ ਨੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਅਤੇ ਉਨ੍ਹਾਂ ਦੇ ਕੱਪੜੇ ਵੀ ਪਾੜ ਦਿੱਤੇ। ਮਾਰਕੁੱਟ ਦੌਰਾਨ ਸਵਾਮੀ ਅਗਨੀਵੇਸ਼ ਜ਼ਮੀਨ ‘ਤੇ ਵੀ ਡਿੱਗ ਪਏ। ਪੁਲਿਸ ਨੇ 20 ਹਮਲਾਵਰਾਂ ਨੂੰ ਹਿਰਾਸਤ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਝਾਰਖੰਡ ਦੇ ਮੁੱਖ ਮੰਤਰੀ ਨੇ ਘਟਨਾ ਦੀ ਜਾਂਚ ਦੇ ਹੁਕਮ ਦੇ ਦਿੱਤੇ ਹਨ।
Check Also
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …