ਬਰੈਂਪਟਨ : ਸੈਂਡਲਵੁੱਡ ਸੀਨੀਅਰ ਕਲੱਬ ਦੇ ਮੈਂਬਰਾਂ ਵਲੋਂ 4 ਅਗਸਤ 2018, ਦਿਨ ਸ਼ਨਿਚਰਵਾਰ ਨੂੰ ਕੈਸੀ ਕੈਂਬਲ ਕਮਿਊਨਿਟੀ ਸੈਂਟਰ, ਜੋ ਸੈਂਡਲਵੂਡ ਪਾਰਕਵੇ ਅਤੇ ਚਿੰਕੂਜ਼ੀ ਸੜਕ ਦੇ ਖੂੰਜੇ ਹੈ, ਵਿਖੇ ਸਵੇਰੇ 11 ਵਜੇ ਤਾਸ਼ (ਸਵੀਪ) ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਦੀਆਂ ਐਂਟਰੀਆ 11 ਵਜੇ ਸਵੇਰੇ ਤੋਂ 11:30 ਵਜੇ ਤੱਕ ਪਾਈਆਂ ਜਾਣਗੀਆਂ, ਅਤੇ ਐਂਟਰੀ ਫੀਸ 10 ਡਾਲਰ ਹੋਵੇਗੀ। ਤਾਸ਼ ਦੇ ਖਿਡਾਰੀਆਂ ਦੀ ਉਮਰ 55 ਸਾਲ ਤੋਂ ਉਪਰ ਹੋਣੀ ਚਾਹੀਦੀ ਹੈ, ਇਸ ਲਈ ਉਨ੍ਹਾਂ ਕੋਲ ਪਹਿਚਾਣ ਪੱਤਰ ਹੋਣਾ ਜ਼ਰੂਰੀ ਹੈ। ਪੰਜਾਬ ਦੇ ਖੂੰਢਾਂ ਤੋਂ ਕੈਨੇਡਾ ਦੇ ਕਮਿਊਨਿਟੀ ਸੈਂਟਰਾਂ ਵਿਚਕਾਰ ਦੇ ਬਦਲ ਨੂੰ ਨਵੇਂ ਆਏ ਪੰਜਾਬੀ ਬਜ਼ੁਰਗ ਅਪਣੇ ਹੱਡੀਂ ਹੰਢਾਂਉਂਦੇ ਹਨ। ਜੇਤੂ ਖਿਡਾਰੀਆਂ ਨੂੰ ਚੰਗੇ ਇਨਾਮਾਂ ਦਾ ਇੰਤਜਾਮ ਵੀ ਕੀਤਾ ਗਿਆ ਹੈ। ਇਨ੍ਹਾਂ ਮੁਕਾਬਲਿਆਂ ਦੇ ਨਿਯਮਾਂ ਬਾਰੇ ਦਸਦਿਆਂ ਕਲੱਬ ਦੇ ਪ੍ਰਧਾਨ ਸ: ਇੰਦਰਜੀਤ ਗਰੇਵਾਲ ਨੇ ਦੱਸਿਆ ਕਿ ਇਨ੍ਹਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ, ਕਲੱਬ ਦੇ ਨਾਮਜਦ ਮੈਂਬਰ ਰੈਫਰੀਆਂ ਦੀ ਜਿਮੇਵਾਰੀ ਨਿਭਾਉਣਗੇ ਅਤੇ ਕਿਸੇ ਵਿਵਾਦ ਦੀ ਸੂਰਤ ਵਿਚ ਕਮੇਟੀ ਦਾ ਫੈਸਲਾ ਅੰਤਿਮ ਮੰਨਿਆਂ ਜਾਵੇਗਾ।
ਹੋਰ ਜਾਣਕਾਰੀ ਲਈ ਇੰਦਰਜੀਤ ਸਿੰਘ ਗਰੇਵਾਲ (647 723 9103) ਜਾਂ ਤਾਰਾ ਸਿੰਘ ਗਿੱਲ (647 706 5870) ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …