ਪਤਨੀਆਂ ਨੂੰ ਇਕੱਲਿਆਂ ਛੱਡ ਕੇ ਵਿਦੇਸ਼ ਭੱਜੇ 8 ਐਨ ਆਰ ਆਈਜ਼ ਦੇ ਪਾਸਪੋਰਟ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼
ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਦੇ ਇਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਆਪਣੀਆਂ ਪਤਨੀਆਂ ਨੂੰ ਇਕੱਲਿਆਂ ਛੱਡ ਵਿਦੇਸ਼ ਦੌੜਨ ਵਾਲੇ ਅੱਠ ਐਨਆਰਆਈ ਲਾੜਿਆਂ ਦੇ ਪਾਸਪੋਰਟ ਰੱਦ ਕਰ ਦਿੱਤੇ ਗਏ ਹਨ। ਮੰਤਰਾਲੇ ਦੇ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਉਨ੍ਹਾਂ ਨੂੰ 70 ਸ਼ਿਕਾਇਤਾਂ ਮਿਲੀਆਂ ਸਨ, ਜਿਸ ‘ਤੇ ਕਾਰਵਾਈ ਕਰਦਿਆਂ ਅੱਠ ਐਨਆਰਆਈਜ਼ ਦੇ ਪਾਸਪੋਰਟ ਰੱਦ ਕਰ ਦਿੱਤੇ ਗਏ ਹਨ। ਉਨ੍ਹਾਂ ਵਿਰੁੱਧ ਲੁੱਕਆਊਟ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਮਹਿਲਾ ਤੇ ਬਾਲ ਵਿਕਾਸ ਮੰਤਰੀ ਮੇਨਕਾ ਗਾਂਧੀ ਨੇ ਪਿਛਲੇ ਦਿਨੀਂ ਸਾਰੇ ਸੂਬਿਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਐਨਆਰਆਈ ਲਾੜਿਆਂ ਦੇ ਵਿਆਹਾਂ ਨੂੰ ਤੁਰੰਤ ਰਜਿਸਟਰ ਕੀਤਾ ਜਾਵੇ। ਮੰਤਰਾਲੇ ਨੇ ਇਸ ਤੋਂ ਪਹਿਲਾਂ ਇਹ ਵੀ ਕਿਹਾ ਸੀ ਕਿ ਐਨਆਰਆਈ ਵਿਆਹਾਂ ਨੂੰ ਸੱਤ ਦਿਨਾਂ ਦੇ ਅੰਦਰ ਅੰਦਰ ਰਜਿਸਟਰ ਕੀਤਾ ਜਾਵੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …