Breaking News
Home / ਪੰਜਾਬ / ਹਰਿਆਣਾ ‘ਚ ਸ਼੍ਰੋਮਣੀ ਅਕਾਲੀ ਦਲ ਆਪਣੇ ਦਮ ‘ਤੇ ਲੜੇਗਾ ਲੋਕ ਸਭਾ ਚੋਣਾਂ

ਹਰਿਆਣਾ ‘ਚ ਸ਼੍ਰੋਮਣੀ ਅਕਾਲੀ ਦਲ ਆਪਣੇ ਦਮ ‘ਤੇ ਲੜੇਗਾ ਲੋਕ ਸਭਾ ਚੋਣਾਂ

ਪਾਰਟੀ ਨੇ ਤਿਆਰੀਆਂ ਕੀਤੀਆਂ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼
ਭਾਜਪਾ ਦੀ ਸਹਿਯੋਗੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਵਿਚ ਲੋਕ ਸਭਾ ਚੋਣਾਂ ਆਪਣੇ ਦਮ ‘ਤੇ ਲੜਨ ਦਾ ਫੈਸਲਾ ਕੀਤਾ ਹੈ। ਲੋਕ ਸਭਾ ਚੋਣਾਂ ਇਕੱਲਿਆਂ ਲੜਨ ਦਾ ਐਲਾਨ 19 ਅਗਸਤ ਨੂੰ ਪਿੱਪਲੀ ਵਿਚ ਹੋਣ ਵਾਲੀ ਇਕ ਰੈਲੀ ਵਿਚ ਕੀਤਾ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ 2019 ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਹਰਿਆਣਾ ਵਿਚ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਲਈ ਜ਼ਿਲ੍ਹਾਵਾਰ ਨਿਯੁਕਤੀਆਂ ਵੀ ਕੀਤੀਆਂ ਜਾ ਰਹੀਆਂ ਹਨ। ਅੰਬਾਲਾ, ਕੁਰੂਕਸ਼ੇਤਰ, ਕਰਨਾਲ ਅਤੇ ਸਿਰਸਾ ਜ਼ਿਲ੍ਹਿਆਂ ਵਿਚ ਅਕਾਲੀ ਦਲ ਨੇ ਸਿੱਖ ਵੋਟਾਂ ਨੂੰ ਦੇਖਦੇ ਹੋਏ ਇਕੱਲਿਆਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਵਿਚ ਪਿਛਲੀਆਂ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਨੇ ਇਨੈਲੋ ਨਾਲ ਮਿਲ ਕੇ ਲੜੀਆਂ ਸਨ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਵਿਚ ਅਕਾਲੀ ਅਤੇ ਭਾਜਪਾ ਦਾ ਗਠਜੋੜ ਪਿਛਲੇ ਕਾਫੀ ਸਮੇਂ ਤੋਂ ਚੱਲਦਾ ਆ ਰਿਹਾ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …