Breaking News
Home / ਪੰਜਾਬ / ਭਗਵੰਤ ਮਾਨ ਨੇ ਲੋਕ ਸਭਾ ‘ਚ ਪਰਲ ਅਤੇ ਹੋਰ ਚਿੱਟ ਫ਼ੰਡ ਕੰਪਨੀਆਂ ਦੀ ਠੱਗੀ ਦਾ ਮੁੱਦਾ ਚੁੱਕਿਆ

ਭਗਵੰਤ ਮਾਨ ਨੇ ਲੋਕ ਸਭਾ ‘ਚ ਪਰਲ ਅਤੇ ਹੋਰ ਚਿੱਟ ਫ਼ੰਡ ਕੰਪਨੀਆਂ ਦੀ ਠੱਗੀ ਦਾ ਮੁੱਦਾ ਚੁੱਕਿਆ

ਕਿਹਾ, ਲੋਕਾਂ ਦਾ ਦੇਸ਼ ਦੇ ਬੈਂਕਾਂ ਤੋਂ ਵੀ ਵਿਸ਼ਵਾਸ ਉਠਿਆ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਲੋਕ ਸਭਾ ਵਿਚ ਪਰਲ, ਕਰਾਊਨ ਆਦਿ ਚਿੱਟ ਫ਼ੰਡ ਕੰਪਨੀਆਂ ਦੁਆਰਾ ਲੋਕਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਠੱਗੀ ਦਾ ਮੁੱਦਾ ਲੋਕ ਸਭਾ ਵਿਚ ਚੁੱਕਿਆ। ਆਰਥਿਕ ਅਪਰਾਧੀ ਬਿੱਲ ‘ਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਬਿੱਲ ਲਾਗੂ ਹੋਣ ਤੋਂ ਬਾਅਦ ਜੋ ਲੋਕਾਂ ਦੇ ਪੈਸੇ ਲੈ ਕੇ ਭੱਜੇਗਾ ਉਸ ਉੱਤੇ ਕਾਰਵਾਈ ਹੋਣੀ ਸੀ। ਉਨ੍ਹਾਂ ਕਿਹਾ ਕਿ ਹੋਇਆ ਇਸਦੇ ਉਲਟ ਕਿ ਸਰਕਾਰ ਨੇ ਲੋਕਾਂ ਦਾ ਅਰਬਾਂ ਰੁਪਇਆ ਲੈ ਕੇ ਭੱਜਣ ਵਾਲੇ ਵਿਜੈ ਮਾਲਿਆ, ਲਲਿਤ ਮੋਦੀ, ਨੀਰਵ ਮੋਦੀ ਵਰਗਿਆਂ ਨੂੰ ਮੁਆਫ਼ ਕਰ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦਾ ਦੇਸ਼ ਦੇ ਬੈਂਕਾਂ ਤੋਂ ਵੀ ਵਿਸ਼ਵਾਸ ਉੱਠ ਗਿਆ ਹੈ ਕਿ ਪਤਾ ਨਹੀਂ ਕਦੋਂ ਕੋਈ ਮਾਲਿਆ, ਮੋਦੀ ਆਦਿ ਉਨ੍ਹਾਂ ਦਾ ਪੈਸਾ ਲੈ ਕੇ ਫ਼ਰਾਰ ਹੋ ਜਾਵੇਗਾ। ਜਿਸ ਕਾਰਨ ਹੁਣ ਲੋਕ ਬੈਕਾਂ ਵਿਚ ਪੈਸੇ ਜਮਾਂ ਕਰਵਾਉਣ ਤੋਂ ਡਰਨ ਲੱਗ ਪਏ ਹਨ।

Check Also

ਤਨਖ਼ਾਹਈਏ ਕਰਾਰ ਦਿੱਤੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ

ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਰਹੇ ਮੌਜੂਦ ਅੰਮਿ੍ਰਤਸਰ/ਬਿਊਰੋ ਨਿਊਜ਼ …