ਕਿਹਾ, ਜ਼ਿਲ੍ਹੇ ਦੇ 42 ਨਸ਼ਾ ਤਸਕਰਾਂ ਦੀ 11 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ
ਮੋਗਾ/ਬਿਊਰੋ ਨਿਊਜ਼
ਮੋਗਾ ਦੇ ਐਸਐਸਪੀ ਗੁਰਪ੍ਰੀਤ ਸਿੰਘ ਤੂਰ ਨੇ ਕਿਹਾ ਕਿ ਜ਼ਿਲ੍ਹੇ ਵਿਚ 42 ਨਸ਼ਾ ਤਸਕਰਾਂ ਦੀ 11 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 29 ਹੋਰ ਤਸਕਰਾਂ ਦੀ ਕਰੀਬ 6 ਕਰੋੜ ਦੀ ਜ਼ਾਇਦਾਦ ਜ਼ਬਤ ਕਰਨ ਦੀ ਕਾਰਵਾਈ ਵਿਚਾਰ ਅਧੀਨ ਹੈ। ਤੂਰ ਹੋਰਾਂ ਦੱਸਿਆ ਕਿ ਜ਼ਿਲ੍ਹੇ ਦੇ ਕੁੱਲ 73 ਡਰੱਗ ਸਮਗਲਰਾਂ ਦੀ ਨਸ਼ਾ ਸਮਗਲਿੰਗ ਕਰਕੇ ਬਣਾਈ ਜਾਇਦਾਦ ਦੇ ਵੇਰਵੇ ਇਕੱਠੇ ਕਰਕੇ ਕੇਂਦਰ ਸਰਕਾਰ ਨੂੰ ਭੇਜ ਦਿੱਤੇ ਗਏ ਹਨ। ਜਿਨ੍ਹਾਂ ਵਿਚੋਂ 42 ਤਸਕਰਾਂ ਦੀ 11 ਕਰੋੜ ਰੁਪਏ ਦੀ ਜਾਇਦਾਦ ਅਟੈਚ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਉਹ ਅਦਾਲਤ ਦੀ ਆਗਿਆ ਤੋਂ ਬਗੈਰ ਜਾਇਦਾਦ ਵੇਚ ਜਾਂ ਕਿਸੇ ਹੋਰ ਦੇ ਨਾਂ ਤਬਦੀਲ ਨਹੀਂ ਕਰ ਸਕਣਗੇ। ਗੁਰਪ੍ਰੀਤ ਤੂਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨਸ਼ਾ ਵੇਚਣ ਵਾਲਿਆਂ ਦੀ ਭਾਲ ਵਿਚ ਜੁਟੀ ਹੈ ਅਤੇ ਉਨ੍ਹਾਂ ਦੀਆਂ ਜਾਇਦਾਦਾਂ ਦੇ ਵੇਰਵੇ ਵੀ ਇਕੱਠੇ ਕੀਤੇ ਜਾ ਰਹੇ ਹਨ।
Check Also
ਚੰਡੀਗੜ੍ਹ ’ਚ ਕਰੋਨਾ ਪਾਜ਼ੇਟਿਵ ਮਰੀਜ਼ ਦੀ ਇਲਾਜ ਦੌਰਾਨ ਮੌਤ
ਯੂਪੀ ਦੇ ਫ਼ਿਰੋਜ਼ਾਬਾਦ ਨਾਲ ਸਬੰਧਤ ਮਰੀਜ਼ ਨੂੰ ਲੁਧਿਆਣਾ ਤੋਂ ਚੰਡੀਗੜ੍ਹ ਕੀਤਾ ਗਿਆ ਸੀ ਤਬਦੀਲ ਚੰਡੀਗੜ੍ਹ/ਬਿਊਰੋ …