15.9 C
Toronto
Wednesday, May 20, 2026
spot_img
Homeਭਾਰਤਅਫ਼ਰੀਕੀ ਦੇਸ਼ਾਂ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

ਅਫ਼ਰੀਕੀ ਦੇਸ਼ਾਂ ਦੇ ਦੌਰੇ ਲਈ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ

ਰਵਾਂਡਾ ਨੂੰ ਮੋਦੀ 200 ਗਾਵਾਂ ਤੋਹਫੇ ਵਜੋਂ ਦੇਣਗੇ

ਨਵੀਂ ਦਿੱਲੀ/ਬਿਊਰੋ ਨਿਊਜ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਫਰੀਕੀ ਦੇਸ਼ ਰਵਾਂਡਾ, ਯੁਗਾਂਡਾ ਅਤੇ ਦੱਖਣੀ ਅਫ਼ਰੀਕਾ ਦੇ ਦੌਰੇ ਲਈ ਰਵਾਨਾ ਹੋ ਗਏ ਹਨ। ਅਫ਼ਰੀਕੀ ਦੇਸ਼ਾਂ ਦੇ ਪੰਜ ਦਿਨਾਂ ਦੌਰੇ ‘ਤੇ ਗਏ ਪ੍ਰਧਾਨ ਮੰਤਰੀ ਮੋਦੀ ਇਸ ਦੌਰਾਨ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣਗੇ ਜਿਸ ‘ਚ ਕੌਮਾਂਤਰੀ ਸ਼ਾਂਤੀ ਅਤੇ ਸੁਰੱਖਿਆ ਸਮੇਤ ਕਈ ਵਿਸ਼ਵ ਮਹੱਤਤਾ ਦੇ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ। ਇਸ ਦੌਰੇ ਦੀ ਖਾਸ ਗੱਲ ਇਹ ਰਹੇਗੀ ਕਿ ਕਿ ਮੋਦੀ ਰਵਾਂਡਾ ਦੀ ‘ਗਿਰਿੰਕਾ’ ਯੋਜਨਾ ਲਈ 200 ਗਾਵਾਂ ਤੋਹਫੇ ਵਜੋਂ ਦੇਣਗੇ। ਇਸ ਤੋਂ ਇਲਾਵਾ ਯੁਗਾਂਡਾ ਵਿਚ ਮੋਦੀ ਸੰਸਦ ਨੂੰ ਸੰਬੋਧਨ ਕਰਨਗੇ। ਯੁਗਾਂਡਾ ਦੀ ਸੰਸਦ ਨੂੰ ਸੰਬੋਧਨ ਕਰਨ ਵਾਲੇ ਮੋਦੀ ਪਹਿਲੇ ਭਾਰਤੀ ਪ੍ਰਧਾਨ ਮੰਤਰੀ ਹੋਣਗੇ। ਦੱਖਣੀ ਅਫਰੀਕਾ ਦੌਰੇ ਦੌਰਾਨ ਉਹ ਬ੍ਰਿਕਸ ਸੰਮੇਲਨ ਵਿਚ ਹਿੱਸਾ ਲੈਣਗੇ।

RELATED ARTICLES
POPULAR POSTS