ਅਫਗਾਨ ਹਮਲੇ ਵਿਚ 12 ਸਿੱਖਾਂ ਸਮੇਤ 19 ਵਿਅਕਤੀਆਂ ਦੀ ਗਈ ਸੀ ਜਾਨ
ਕੀਰਤਪੁਰ ਸਾਹਿਬ/ਬਿਊਰੋ ਨਿਊਜ਼
ਲੰਘੀ ਇਕ ਜੁਲਾਈ ਨੂੰੰ ਅਫ਼ਗ਼ਾਨਿਸਤਾਨ ਦੇ ਸ਼ਹਿਰ ਜਲਾਲਾਬਾਦ ਵਿਚ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਸਿੱਖ ਆਗੂਆਂ ਦੇ ਵਫ਼ਦ ‘ਤੇ ਆਤਮਘਾਤੀ ਹਮਲਾ ਹੋ ਗਿਆ ਸੀ। ਇਸ ਹਮਲੇ ਵਿਚ 12 ਸਿੱਖ ਅਤੇ ਇਕ ਹਿੰਦੂ ਸਮੇਤ 19 ਵਿਅਕਤੀਆਂ ਦੀ ਜਾਨ ਚਲੀ ਗਈ ਸੀ। ਅਫਗਾਨਿਸਤਾਨ ਵਿਚ ਮਾਰੇ ਗਏ 12 ਸਿੱਖਾਂ ਅਤੇ ਇਕ ਹਿੰਦੂ ਵਿਅਕਤੀ ਦੀਆਂ ਅਸਥੀਆਂ ਅੱਜ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ। ਇਸ ਤੋਂ ਪਹਿਲਾਂ ਇਹ ਅਸਥੀਆਂ ਦਿੱਲੀ ਦੇ ਇਕ ਗੁਰਦੁਆਰਾ ਸਾਹਿਬ ਤੋਂ ਇਕ ਕਾਫ਼ਲੇ ਦੇ ਰੂਪ ਵਿਚ ਇੱਥੇ ਲਿਆਂਦੀਆਂ ਗਈਆਂ। ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਮ੍ਰਿਤਕਾਂ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ।
Home / ਪੰਜਾਬ / ਅਫ਼ਗ਼ਾਨਿਸਤਾਨ ਹਮਲੇ ਵਿਚ ਮਾਰੇ ਗਏ ਸਿੱਖਾਂ ਦੀਆਂ ਅਸਥੀਆਂ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …