ਪਰਮੀਸ਼ ਵਰਮਾ ਮਾਮਲੇ ‘ਤੇ ਹੋਵੇਗੀ ਪੁੱਛਗਿੱਛ
ਚੰਡੀਗੜ੍ਹ/ਬਿਊਰੋ ਨਿਊਜ਼
ਮੁਹਾਲੀ ਦੀ ਅਦਾਲਤ ਨੇ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ ਬਾਬਾ ਦਾ 7 ਦਿਨ ਦਾ ਹੋਰ ਪੁਲਿਸ ਰਿਮਾਂਡ ਦੇ ਦਿੱਤਾ ਹੈ। ਪਹਿਲਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁਹਾਲੀ ਪੁਲਿਸ ਨੇ ਦਿਲਪ੍ਰੀਤ ਸਿੰਘ ਨੂੰ ਫਿਰ ਅਦਾਲਤ ਵਿੱਚ ਪੇਸ਼ ਕੀਤਾ ਸੀ। ਪੁਲਿਸ ਨੇ ਰਿਮਾਂਡ ਹਾਸਲ ਕਰਨ ਲਈ ਅਦਾਲਤ ਵਿੱਚ ਦਲੀਲ ਦਿੱਤੀ ਕਿ ਗਾਇਕ ਪਰਮੀਸ਼ ਵਰਮਾ ਤੋਂ ਜੋ ਫਿਰੌਤੀ ਦਿਲਪ੍ਰੀਤ ਸਿੰਘ ਨੇ ਹਾਸਲ ਕੀਤੀ ਸੀ, ਉਹ ਰਾਸ਼ੀ ਬਰਾਮਦ ਕਰਵਾਉਣੀ ਹੈ ਅਤੇ ਇਸ ਦੇ ਹੋਰ ਸਾਥੀਆਂ ਦਾ ਵੀ ਪਤਾ ਕਰਨਾ ਹੈ। ਮੁਹਾਲੀ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਦਿਲਪ੍ਰੀਤ ਸਿੰਘ ਨੇ ਖੰਨਾ ਵਿਖੇ ਗੈਂਗਸਟਰ ਗਾਂਧੀ ਦੇ ਭਰਾ ਨੂੰ ਕਤਲ ਕੀਤਾ ਸੀ ਅਤੇ ਇਹ ਕਤਲ ਗੈਂਗਸਟਰ ਰਿੰਦਾ ਦੇ ਕਹਿਣ ‘ਤੇ ਕੀਤਾ ਗਿਆ ਸੀ।
Check Also
‘ਨਵਾਂ ਭਾਰਤ’ ਅਤੇ ਮਜ਼ਦੂਰ ਜਮਾਤ
ਡਾ. ਕੇਸਰ ਸਿੰਘ ਭੰਗੂ ਪਹਿਲੀ ਮਈ ਨੂੰ ਦੁਨੀਆ ਭਰ ਵਿੱਚ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ। …