ਕਿਸੇ ਨਸ਼ਾ ਤਸਕਰ ਦੇ ਘਰੋਂ ਆਇਆ ਸੀ ਇਹ ਨੌਜਵਾਨ
ਸੁਭਾਨਪੁਰ/ਬਿਊਰੋ ਨਿਊਜ਼
ਕਪੂਰਥਲਾ ਜ਼ਿਲ੍ਹੇ ਦਾ ਪਿੰਡ ਹਮੀਰਾ ਨਸ਼ਿਆਂ ਕਾਰਨ ਪੂਰੀ ਤਰ੍ਹਾਂ ਬਰਬਾਦ ਹੋ ਚੁੱਕਾ ਹੈ। ਪਿੰਡ ਵਾਸੀਆਂ ਵਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਦੇ ਬਾਵਜੂਦ ਵੀ ਅੱਜ ਇੱਥੇ 40 ਸਾਲਾ ਅਣਪਛਾਤੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਕਿਸੇ ਨਸ਼ਾ ਤਸਕਰ ਦੇ ਘਰੋਂ ਆਇਆ ਸੀ ਅਤੇ ਇਸ ਦੌਰਾਨ ਉਸ ਦੀ ਮੌਤ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਨਸ਼ਿਆਂ ਦੀ ਘਾਟ ਜਾਂ ਓਵਰਡੋਜ਼ ਨਾਲ ਹਰ ਰੋਜ਼ ਮੌਤਾਂ ਹੋ ਰਹੀਆਂ ਹਨ।

