ਸਿੱਖ ਬੀਬੀਆਂ ਲਈ ਹੈਲਮਟ ਦੇ ਸਰਕਾਰੀ ਫੈਸਲੇ ਦਾ ਕੀਤਾ ਵਿਰੋਧ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ। ਇਕੱਤਰਤਾ ਵਿਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ઠਸਿੱਖ ਬੀਬੀਆਂ ਨੂੰ ਹੈਲਮਟ ਪਾਉਣ ਸਬੰਧੀ ਜੋ ਸਰਕਾਰੀ ਹੁਕਮ ਹੋਏ ਹਨ, ਉਸਦਾ ਸਖ਼ਤ ਵਿਰੋਧ ਕੀਤਾ। ਸਿੰਘ ਸਾਹਿਬਾਨ ਨੇ ਫੈਸਲਾ ਕੀਤਾ ਕਿ ਜਿਸ ਬੀਬੀ ਦੇ ਨਾਮ ਨਾਲ ਕੌਰ ਸ਼ਬਦ ਲਗਦਾ ਹੈ ਅਤੇ ਉਹ ਸਾਬਤ ਸੂਰਤ ਹੈ। ਸਿੱਖ ਰਹਿਤ ਮਰਿਯਾਦਾ ਅਨੁਸਾਰ ਉਹ ਸਿੱਖ ਹੈ। ਉਹਨਾਂ ਨੂੰ ਹੈਲਮਟ ਦੀ ਛੋਟ ਲਈ ਸ਼੍ਰੋਮਣੀ ਕਮੇਟੀ ਕਾਨੂੰਨੀ ਚਾਰਾਜੋਈ ਕਰੇਗੀ। ਇਸਦੇ ਨਾਲ ਹੀ ਗੁਰਦੁਆਰਾ ਸਾਹਿਬ ਬੁੱਢਾ ਜੋਹੜ ਜ਼ਿਲ੍ਹਾ ਗੰਗਾਨਗਰ ਦੇ ਗੁੰਝਲਦਾਰ ਮਾਮਲੇ ਨੂੰ ਵੀ ਵਿਚਾਰਿਆ ਗਿਆ। ਇੱਥੇ ਦੋ ਧਿਰਾਂ ਛੋਟੀ ਜਿਹੀ ਗੱਲ ‘ਤੇ ਉਲਝੀਆਂ ਹੋਈਆਂ ਸਨ ਅਤੇ ਇਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਾਂ ਨੂੰ ਅੱਖੋਂ ਪਰੋਖੇ ਕਰਕੇ ਆਪਣੀ ਮਰਜੀ ਨਾਲ ਹੀ ਗੁਰਦੁਆਰਾ ਸਾਹਿਬ ਦਾ ਸੰਵਿਧਾਨ ਤਿਆਰ ਕੀਤਾ ਸੀ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …