ਕਿਸਾਨਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਰਕਾਰ ਵੱਲੋਂ ਅੱਜ ਕਿਸਾਨਾਂ ਲਈ ਬਿਜਲੀ ਸਬਸਿਡੀ ਦੇ ਬਕਾਏ ਦੀ ਅਦਾਇਗੀ ਤੋਂ ਇਲਾਵਾ ਖੇਤੀਬਾੜੀ ਤੇ ਹੋਰ ਸਹਾਇਕ ਗਤੀਵਿਧੀਆਂ ਦੀਆਂ ਬਾਕੀ ਅਦਾਇਗੀਆਂ ਦੇ ਨਿਪਟਾਰੇ ਲਈ 760 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਸਰਕਾਰੀ ਅਧਿਕਾਰੀ ਦੇ ਦੱਸਣ ਅਨੁਸਾਰ ਇਨ੍ਹਾਂ ਫੰਡਾਂ ਦੇ ਜਾਰੀ ਹੋਣ ਨਾਲ ਜੀ.ਐਸ.ਟੀ. ਦੇ ਸਾਰੇ ਬਕਾਏ ਬਿੱਲਾਂ ਦਾ ਵੀ ਨਿਪਟਾਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ 17 ਕਰੋੜ ਰੁਪਏ ਦੀ ਅਦਾਇਗੀ ਨਾਲ 20 ਜੁਲਾਈ 2018 ਤੱਕ ਦੇ ਵੈਟ ਅਤੇ ਜੀ.ਐਸ.ਟੀ ਰਿਫੰਡ ਭੁਗਤਾ ਦਿੱਤੇ ਗਏ ਹਨ। ਵਿੱਤ ਵਿਭਾਗ ਨੇ ਖੇਤੀ ਲਈ ਬਿਜਲੀ ਸਬਸਿਡੀ ਵਾਸਤੇ 400 ਕਰੋੜ ਰੁਪਏ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੂੰ ਜਾਰੀ ਕੀਤੇ ਹਨ ਤਾਂ ਕਿ ਕਿਸਾਨਾਂ ਨੂੰ ਮੁਫਤ ਬਿਜਲੀ ਮੁਹੱਈਆ ਕਰਾਉਣ ਨੂੰ ਯਕੀਨੀ ਬਣਾਇਆ ਜਾ ਸਕੇ। ਦੂਜੇ ਪਾਸੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਾਂਗਰਸ ਨੇ ਚੋਣਾਂ ਵੇਲੇ ਪੰਜ ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਜਦਕਿ ਹੁਣ 11 ਰੁਪਏ ਬਿਜਲੀ ਦਰ ਵਸੂਲੀ ਜਾ ਰਹੀ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …