ਕੈਨੇਡੀਅਨ ਇਮੀਗ੍ਰੇਸ਼ਨ ਨੇ ਭੇਜੇ ਵਾਪਸ, ਹੁਣ ਕਹਿੰਦੇ ਅਸੀਂ ਆਪਣੀ ਮਰਜ਼ੀ ਨਾਲ ਆਏ ਹਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਦੇ ਸਿਤਾਰੇ ਕੁਝ ਧੁੰਦਲੇ ਜਿਹੇ ਨਜ਼ਰ ਆ ਰਹੇ ਹਨ। ਪਾਰਟੀ ਦੇ ਦੋ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਕੁਲਜੀਤ ਸਿੰਘ ਸੰਧਵਾਂ ਨੂੰ ਕੈਨੇਡੀਅਨ ਇਮੀਗਰੇਸ਼ਨ ਨੇ ਵਾਪਸ ਭੇਜ ਦਿੱਤਾ ਅਤੇ ਉਹ ਅੱਜ ਦਿੱਲੀ ਪਹੁੰਚ ਵੀ ਗਏ ਹਨ। ਹੁਣ ਦੋਵੇਂ ਵਿਧਾਇਕ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਇਮੀਗ੍ਰੇਸ਼ਨ ਨੇ ਕੱਢਿਆ ਨਹੀਂ, ਸਗੋਂ ਉਹ ਖੁਦ ਆਪਣੀ ਮਰਜ਼ੀ ਨਾਲ ਆਏ ਹਨ। ਉਨ੍ਹਾਂ ਕਿਹਾ ਕਿ ਇਮੀਗ੍ਰੇਸ਼ਨ ਵਾਲਿਆਂ ਨੂੰ ਉਨ੍ਹਾਂ ਤੋਂ ਪੂਰੀ ਜਾਣਕਾਰੀ ਨਹੀਂ ਮਿਲ ਪਾਈ ਸੀ ਜਿਸ ਕਾਰਨ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ। ਜਾਣਕਾਰੀ ਅਨੁਸਾਰ ਅਮਨਦੀਪ ਬੈਂਸ ਨਾਮ ਦੇ ਇਕ ਵਿਅਕਤੀ ਨੇ ਉਨ੍ਹਾਂ ਦੋਹਾਂ ਦੀ ਇਮੀਗ੍ਰੇਸ਼ਨ ਵਿਚ ਸ਼ਿਕਾਇਤ ਕੀਤੀ ਸੀ ਜਿਸ ਕਾਰਨ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਅਮਰਜੀਤ ਸਿੰਘ ਸੰਦੋਆ ‘ਤੇ ਨਬਾਲਗ ਲੜਕੇ ਦੇ ਯੌਨ ਸ਼ੋਸ਼ਣ ਤੇ ਮਹਿਲਾ ਨਾਲ ਛੇੜਛਾੜ ਕਰਨ ਦਾ ਮਾਮਲਾ ਵੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।
Check Also
ਹਰਮਨਪ੍ਰੀਤ ਸਿੰਘ, ਮਨੂ ਤੇ ਗੁਕੇਸ਼ ਸਣੇ ਚਾਰ ਨੂੰ ਖੇਡ ਰਤਨ ਪੁਰਸਕਾਰ
ਜਰਮਨਜੀਤ ਸਿੰਘ ਅਤੇ ਸੁਖਜੀਤ ਸਿੰਘ ਨੂੰ ਮਿਲਿਆ ਅਰਜੁਨ ਪੁਰਸਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀ ਰਾਸ਼ਟਰਪਤੀ …