ਇਮਰਾਨ ਖਾਨ ਦੀ ਪਾਰਟੀ ਅਤੇ ਨਵਾਜ਼ ਸ਼ਰੀਫ ਦੀ ਪਾਰਟੀ ‘ਚ ਮੁਕਾਬਲਾ ਹੋਣ ਦੀ ਉਮੀਦ
ਨਵੀਂ ਦਿੱਲੀ/ਬਿਊਰੋ ਨਿਊਜ਼
ਪਾਕਿਸਤਾਨ ਵਿਚ ਭਲਕੇ 25 ਜੁਲਾਈ ਨੂੰ ਆਮ ਚੋਣਾਂ ਹੋਣ ਜਾ ਰਹੀਆਂ ਹਨ ਜੋ ਇਸ ਦੇਸ਼ ਦੀ ਸਿਆਸੀ ਕਿਸਮਤ ਬਾਰੇ ਫੈਸਲਾ ਕਰਨਗੀਆਂ। ਪਾਕਿ ਵਿਚ ਕੁੱਲ 272 ਸੀਟਾਂ ਲਈ ਵੋਟਾਂ ਪੈਣੀਆਂ ਹਨ। ਇਨ੍ਹਾਂ ਚੋਣਾਂ ਲਈ ਸੁਰੱਖਿਆ ਦੇ ਸਖਤ ਪ੍ਰਬੰਧ ਵੀ ਕੀਤੇ ਗਏ ਹਨ। ਚੋਣ ਪ੍ਰਚਾਰ ਦੇ ਆਖ਼ਰੀ ਦਿਨ ਪਾਕਿਸਤਾਨ ਤਹਿਰੀਕ ਏ ਇਨਸਾਫ਼ ਦੇ ਮੁਖੀ ਇਮਰਾਨ ਖਾਨ, ਪਾਕਿਸਤਾਨ ਮੁਸਲਿਮ ਲੀਗ-ਨਵਾਜ ਦੇ ਸ਼ਹਿਬਾਜ ਸ਼ਰੀਫ, ਪਾਕਿਸਤਾਨ ਪੀਪਲਜ਼ ਪਾਰਟੀ ਦੇ ਬਿਲਾਵਲ ਭੁੱਟੋ ਨੇ ਚੋਣ ਰੈਲੀਆਂ ਕੀਤੀਆਂ। ਇਸ ਵਾਰ ਪਾਕਿਸਤਾਨ ਵਿਚ ਚੋਣਾਂ ਹੁਣ ਤੱਕ ਦੀਆਂ ਸਭ ਤੋਂ ਮਹਿੰਗੀਆਂ ਚੋਣਾਂ ਮੰਨੀਆਂ ਜਾ ਰਹੀਆਂ ਹਨ। ਜੇਲ੍ਹ ਵਿਚ ਬੰਦ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੀ ਪਾਰਟੀ ਤੇ ਇਮਰਾਨ ਖਾਨ ਦੀ ਪਾਰਟੀ ਵਿਚਕਾਰ ਸਖ਼ਤ ਮੁਕਾਬਲਾ ਹੋਣ ਦੀ ਉਮੀਦ ਹੈ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …