ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ
ਜਲੰਧਰ/ਬਿਊਰੋ ਨਿਊਜ਼
ਜਲੰਧਰ ਵਿਚ ਕਾਂਗਰਸੀ ਆਗੂ ਬਲਵੰਤ ਸ਼ੇਰਗਿੱਲ ਦੀ ਅਚਾਨਕ ਗੋਲੀ ਚੱਲਣ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਪੁਲਿਸ ਅਧਿਕਾਰੀਆਂ ਅਨੁਸਾਰ, ਬਲਵੰਤ ਸ਼ੇਰਗਿੱਲ ਆਪਣੀ ਲਾਇਸੈਂਸੀ ਰਾਈਫ਼ਲ ਇਕ ਨਿੱਜੀ ਗਨ ਹਾਊਸ ਵਿਚ ਜਮਾਂ ਕਰਵਾਉਣ ਗਏ ਸੀ ਜਿਸ ਦੌਰਾਨ ਅਚਾਨਕ ਗੋਲੀ ਚਲ ਗਈ। ਗੋਲੀ ਲੱਗਣ ਉਪਰੰਤ ਉਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਲੈ ਜਾਇਆ ਗਿਆ ਜਿੱਥੇ ਡਾਕਟਰਾਂ ਨੇ ਬਲਵੰਤ ਸ਼ੇਰਗਿੱਲ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜ਼ਿਕਰਯੋਗ ਹੈ ਕਿ ਸ਼ੇਰਗਿਲ ਪੀਪਲਜ਼ ਪਾਰਟੀ ਆਫ ਪੰਜਾਬ ਦੇ ਸਰਗਰਮ ਮੈਂਬਰ ਰਹੇ ਅਤੇ ਮਨਪ੍ਰੀਤ ਬਾਦਲ ਦੇ ਕਾਂਗਰਸ ਵਿਚ ਸ਼ਾਮਲ ਹੋਣ ਬਾਅਦ ਉਹ ਵੀ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Check Also
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 21 ਦਿਨਾਂ ਦੀ ਪੈਰੋਲ
ਰਾਮ ਰਹੀਮ ਨੇ ਸ਼ਰਧਾਲੂਆਂ ਨੂੰ ਡੇਰਾ ਸਿਰਸਾ ‘ਚ ਨਾ ਆਉਣ ਦੀ ਕੀਤੀ ਅਪੀਲ ਸਿਰਸਾ/ਬਿਊਰੋ ਨਿਊਜ਼ …