ਕਿਹਾ, ਸਿੱਧੂ ਨੇ ਕੋਈ ਅਨੁਸ਼ਾਸਨ ਭੰਗ ਨਹੀਂ ਕੀਤਾ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਵਿਚ ਆਉਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਅਕਸਰ ਹੀ ਚਰਚਾ ਦਾ ਕੇਂਦਰ ਬਣੇ ਹੋਏ ਹਨ। ਹੁਣ ਆਪਣਿਆਂ ਦੇ ਨਿਸ਼ਾਨੇ ‘ਤੇ ਆ ਚੁੱਕੇ ਨਵਜੋਤ ਸਿੱਧੂ ਦੇ ਹੱਕ ਵਿਚ ਸੰਸਦ ਮੈਂਬਰ ਸੁਨੀਲ ਜਾਖੜ ਆਏ ਹਨ। ਸੁਨੀਲ ਜਾਖੜ ਦਾ ਕਹਿਣਾ ਹੈ ਕਿ ਸਿੱਧੂ ਨੇ ਕੋਈ ਅਨੁਸ਼ਾਸਨ ਭੰਗ ਨਹੀਂ ਕੀਤਾ ਹੈ। ਕਦੇ ਰੇਤ ਮਾਫੀਆ ਨੀਤੀ ਅਤੇ ਕਦੇ ਗੈਰ ਕਾਨੂੰਨੀ ਕਾਲੋਨੀਆਂ ਨੂੰ ਲੈ ਕੇ ਸਿੱਧੂ ਆਪਣੇ ਹੀ ਕੈਬਨਿਟ ਸਾਥੀਆਂ ਨਾਲ ਉਲਝੇ ਨਜ਼ਰ ਆਉਂਦੇ ਹਨ। ਨਵਜੋਤ ਸਿੱਧੂ ਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਵਿਚਕਾਰ ਵੀ ਸ਼ਬਦੀ ਜੰਗ ਚੱਲ ਰਹੀ ਹੈ। ਸਿੱਧੂ ਨੇ ਕਿਹਾ ਸੀ ਕਿ ਪੰਜਾਬ ਨੂੰ ਕੁੱਤਿਆਂ ਦੇ ਹਵਾਲੇ ਨਹੀਂ ਕੀਤਾ ਜਾ ਸਕਦਾ। ਇਸ ਸਬੰਧ ਵਿਚ ਜਾਖੜ ਨੇ ਕਿਹਾ ਕਿ ਸਿੱਧੂ ਦੀ ਗੱਲ ਨੂੰ ਗਲਤ ਤਰੀਕੇ ਨਾਲ ਪਰਿਭਾਸ਼ਤ ਕੀਤਾ ਗਿਆ ਹੈ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …