ਕਿਹਾ, ਜੇਕਰ ਆਪਣਾ ਵਿਭਾਗ ਨਹੀਂ ਸਾਂਭ ਹੁੰਦਾ ਤਾਂ ਅਸਤੀਫਾ ਦੇਣ ਸਿੱਧੂ
ਅੰਮ੍ਰਿਤਸਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਨਵਜੋਤ ਸਿੱਧੂ ਕੋਲੋਂ ਆਪਣੇ ਵਿਭਾਗ ਦੀ ਸੰਭਾਲ ਨਹੀਂ ਕੀਤੀ ਜਾਂਦੀ ਤਾਂ ਉਨ੍ਹਾਂ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਅੰਮ੍ਰਿਤਸਰ ‘ਚ ਸੁਖਬੀਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੱਧੂ ਜਿਹੜੇ ਪੰਜਾਬ ਦੀਆਂ ਸੱਭਿਆਚਾਰਕ ਵਿਰਾਸਤਾਂ ਨੂੰ ਚਿੱਟਾ ਹਾਥੀ ਦੱਸਦੇ ਸਨ, ਅੱਜ ਉਨ੍ਹਾਂ ਨੂੰ ਹੀ ਟੂਰਿਜ਼ਮ ਦੀ ਜਿੰਦ ਜਾਨ ਦੱਸ ਰਹੇ ਹਨ। ਚੰਡੀਗੜ੍ਹ ‘ਚ ਬੀਬੀਆਂ ਲਈ ਹੈਲਮੈਟ ਲਾਜ਼ਮੀ ਕਰਨ ਸਬੰਧੀ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਸਿੱਖ ਧਰਮ ਦੀਆਂ ਭਾਵਨਾਵਾਂ ਦਾ ਮੁੱਦਾ ਹੈ। ਕਿਸੇ ਨੂੰ ਵੀ ਇਸ ਵਿੱਚ ਦਖ਼ਲਅੰਦਾਜ਼ੀ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ।
Check Also
ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਦਾ ਡਟਵਾਂ ਵਿਰੋਧ
ਐਸਜੀਪੀਸੀ ਵਲੋਂ ਸਿਨੇਮਾ ਘਰਾਂ ਦੇ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਅੰਮਿ੍ਰਤਸਰ/ਬਿਊਰੋ ਨਿਊਜ਼ ਭਾਜਪਾ ਦੀ ਸੰਸਦ …