ਨਸ਼ਿਆਂ ਨੂੰ ਰੋਕਣ ਲਈ ਮਜ਼ਬੂਤ ਪ੍ਰਣਾਲੀ ਤਿਆਰ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ ਦੇ ਸਾਰੇ ਡੀ.ਸੀ. ਅਤੇ ਐਸ.ਐਸ.ਪੀਜ਼ ਦੀ ਉੱਚ ਪੱਧਰੀ ਬੈਠਕ ਕੀਤੀ ਹੈ। ਇਸ ਦੌਰਾਨ ਕੈਪਟਨ ਨੇ ਪੁਲਿਸ ਨੂੰ ਕਿਹਾ ਕਿ ਨਸ਼ਿਆਂ ਨੂੰ ਰੋਕਣ ਲਈ ਇੱਕ ਮਜ਼ਬੂਤ ਪ੍ਰਣਾਲੀ ਤਿਆਰ ਕੀਤੀ ਜਾਵੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਹੁਣ ਸਪੈਸ਼ਲ ਟਾਸਕ ਫੋਰਸ ਪੰਜਾਬ ਦੇ ਡੀਜੀਪੀ ਨੂੰ ਰਿਪੋਰਟ ਕਰੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਤਸਕਰੀ ਨੂੰ ਰੋਕਣ ਲਈ ਬੀ.ਐੱਸ.ਐੱਫ ਨੂੰ ਆਪਣੇ ਕਰਮਚਾਰੀਆਂ ਅਤੇ ਨਸ਼ੀਲੇ ਪਦਾਰਥਾਂ ਦੇ ਸਮਗਲਰਾਂ ਵਿਚਕਾਰ ਸਬੰਧ ਤੋੜਨ ਦੀ ਸਲਾਹ ਦਿੱਤੀ ਹੈ। ਇਸਦੇ ਨਾਲ ਹੀ ਉਨ੍ਹਾਂ ਸਰਹੱਦ ਦੇ ਨਾਲ ਸਾਰੇ ਨਾਕਿਆਂ ‘ਤੇ ਵਾਈ.ਫਾਈ ਸੀ.ਸੀ. ਟੀ.ਵੀ ਲਗਾਉਣ ਦੇ ਵੀ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨਸ਼ਾ ਤਸਕਰੀ ਨੂੰ ਰੋਕਣ ਲਈ ਗੁਆਂਢੀ ਸੂਬਿਆਂ ਅਤੇ ਜਾਂਚ ਏਜੰਸੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਾਣਕਾਰੀ ਦਾ ਆਦਾਨ ਪ੍ਰਦਾਨ ਕਰਨ ‘ਤੇ ਵੀ ਜ਼ੋਰ ਦਿੱਤਾ।
Check Also
ਗਿਆਨੀ ਰਘਬੀਰ ਸਿੰਘ ਨਾਲ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕੀਤੀ ਮੁਲਾਕਾਤ
ਪ੍ਰਕਾਸ਼ ਸਿੰਘ ਬਾਦਲ ਤੋਂ ਫਖਰ ਏ ਕੌਮ ਸਨਮਾਨ ਵਾਪਸ ਲੈਣ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ …