ਕਿਹਾ, ਪਾਰਟੀ ਆਪਣੇ ਦਮ ‘ਤੇ ਲੜੇਗੀ ਲੋਕ ਸਭਾ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਨੂੰ ਕਿਸੇ ਹੋਰ ਪਾਰਟੀ ਨਾਲ ਗਠਜੋੜ ਦੀ ਜ਼ਰੂਰਤ ਨਹੀਂ ਹੈ। ਇਹ ਕਹਿਣਾ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਪਣੇ ਦਮ ‘ਤੇ ਹੀ ਲੋਕ ਸਭਾ ਦੀਆਂ ਚੋਣਾਂ ਲੜੇਗੀ। ਚੇਤੇ ਰਹੇ ਕਿ ਕੁਝ ਦਿਨ ਪਹਿਲਾਂ ਦਿੱਲੀ ਵਿਚ ਹੋਈ ਕਾਂਗਰਸ ਕਮੇਟੀ ਦੀ ਬੈਠਕ ਤੋਂ ਬਾਅਦ ਕੈਪਟਨ ਨੇ ਕਿਹਾ ਸੀ ਕਿ ਜਿਵੇਂ ਉਨ੍ਹਾਂ ਦੀ ਪਾਰਟੀ ਹਾਈਕਮਾਨ ਫੈਸਲਾ ਲਏਗੀ ਉਹ ਉਸੇ ਤਰ੍ਹਾਂ ਹੀ ਕਰਨਗੇ।ઠ
ਪੰਜਾਬ ਵਿਚ ਆਮ ਆਦਮੀ ਪਾਰਟੀ ਦਾ ਆਧਾਰ ਪੂਰੀ ਤਰ੍ਹਾਂ ਖਿਸਕ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਇਹ ਸਪਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਕਦੇ ਵੀ ਪੰਜਾਬ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਕਾਰ ਗੱਠਜੋੜ ਦੀ ਗੱਲ ਨਹੀਂ ਆਖੀ । ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੋਈਆਂ ਸਾਰੀਆਂ ਚੋਣਾਂ ਦੌਰਾਨ ਹੂੰਝਾ ਫੇਰੂ ਜਿੱਤ ਹਾਸਲ ਕੀਤੀ ਹੈ। ਦੂਜੇ ਪਾਸੇ ਰਾਹੁਲ ਗਾਂਧੀ ਨੇ ਖੁਦ ਵੀ ਇਹ ਮੰਨਿਆ ਸੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਸਿਆਸੀ ਪਾਰਟੀ ਦੀ ਜਰੂਰਤ ਪਈ ਤਾਂ ਉਹ ਜਰੂਰ ਗਠਜੋੜ ਬਾਰੇ ਵਿਚਾਰ ਕਰਨਗੇ।
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …