ਸਾਬਕਾ ਪ੍ਰਧਾਨ ਮੰਤਰੀ ਸ਼ਰੀਫ ਦੀ ਸਿਹਤ ਅਤੇ ਜਿੱਤ ਦੀ ਕੀਤੀ ਕਾਮਨਾ
ਅੰਮ੍ਰਿਤਸਰ/ਬਿਊਰੋ ਨਿਊਜ਼
ਪਾਕਿਸਤਾਨ ਵਿਚ ਅੱਜ ਵੋਟਾਂ ਪੈ ਗਈਆਂ ਹਨ। ਇਸ ਦੇ ਚੱਲਦਿਆਂ ਅੱਜ ਨਵਾਜ਼ ਸ਼ਰੀਫ ਦੀ ਪਾਰਟੀ ਦੀ ਜਿੱਤ ਅਤੇ ਉਸ ਦੀ ਸਿਹਤ ਤੰਦਰੁਸਤੀ ਲਈ ਉਨ੍ਹਾਂ ਦੇ ਜੱਦੀ ਪਿੰਡ ਜਾਤੀ ਉਮਰਾ ਵਿਖੇ ਗੁਰਦੁਆਰਾ ਸਾਹਿਬ ਵਿਚ ਅਰਦਾਸ ਕੀਤੀ ਗਈ। ਜਾਤੀ ਉਮਰਾ ਪਿੰਡ ਜ਼ਿਲ੍ਹਾ ਤਰਨਤਾਰਨ ਵਿਚ ਪੈਂਦਾ ਹੈ। ਸਰਪੰਚ ਦਿਲਬਾਗ ਸਿੰਘ ਅਨੁਸਾਰ ਜਾਤੀ ਉਮਰਾ ਦੇ ਵਸਨੀਕ ਆਪਣੇ ਪਿੰਡ ਦੇ ਇਸ ਹੋਣਹਾਰ ਆਗੂ ਦੀ ਕਾਮਯਾਬੀ ਲਈ ਸਵੇਰੇ ਗੁਰਦੁਆਰਾ ਸਾਹਿਬ ਵਿਚ ਇਕੱਤਰ ਹੋਏ ਤੇ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਨਵਾਜ਼ ਸ਼ਰੀਫ ਆਪਣੀ ਬੇਟੀ ਸਮੇਤ ਜੇਲ੍ਹ ਵਿਚ ਹੈ ਤੇ ਉਸ ਦੇ ਗੁਰਦੇ ਤੰਦਰੁਸਤ ਨਾ ਹੋਣ ਦੇ ਬਾਵਜੂਦ ਉਸ ਨੇ ਹਸਪਤਾਲ ਵਿਚ ਇਲਾਜ਼ ਕਰਾਉਣ ਤੋਂ ਇਨਕਾਰ ਕਰ ਦਿਤਾ ਹੈ। ਚੇਤੇ ਰਹੇ ਕਿ ਸ਼ਰੀਫ ਦੇ ਪਿੰਡ ਜਾਤੀ ਉਮਰਾ ਦੇ ਗੁਰਦੁਆਰਾ ਸਾਹਿਬ ਵਾਲੀ ਥਾਂ ‘ਤੇ ਕਦੇ ਨਵਾਜ਼ ਸ਼ਰੀਫ ਦੇ ਪਰਿਵਾਰ ਦਾ ਜੱਦੀ ਘਰ ਸੀ ਜੋ ਨਵਾਜ ਦੇ ਪਿਤਾ ਨੇ ਗੁਰਦੁਆਰਾ ਸਾਹਿਬ ਨੂੰ ਦੇ ਦਿਤਾ ਸੀ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …