ਨਸ਼ਿਆਂ ਖਿਲਾਫ ਮੁਹਿੰਮ ਬੰਦ ਕਰਨ ਲਈ ਕਿਹਾ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਇਕ ਧਮਕੀ ਭਰਿਆ ਪੱਤਰ ਮਿਲਿਆ ਹੈ। ਪੱਤਰ ਰਾਹੀਂ ਬੈਂਸ ਨੂੰ ਧਮਕੀ ਦਿੱਤੀ ਗਈ ਹੈ ਕਿ ਉਹ ਨਸ਼ਿਆਂ ਖਿਲਾਫ ਛੇੜੀ ਮੁਹਿੰਮ ਬੰਦ ਕਰ ਦੇਣ। ਇਸ ਧਮਕੀ ਭਰੇ ਪੱਤਰ ਦੀ ਸ਼ਿਕਾਇਤ ਬੈਂਸ ਨੇ ਪੰਜਾਬ ਦੇ ਗ੍ਰਹਿ ਸਕੱਤਰ ਨੂੰ ਭੇਜੀ ਹੈ। ਸ਼ਿਕਾਇਤ ਵਿਚ ਬੈਂਸ ਨੇ ਕਿਹਾ ਕਿ ਪਿਛਲੇ ਦਿਨੀਂ ਮੈਨੂੰ ਇੱਕ ਪੱਤਰ ਪ੍ਰਾਪਤ ਹੋਇਆ ਹੈ, ਜੋ ਕਿ ਸਰੀ (ਕੈਨੇਡਾ) ਤੋਂ ਭੇਜਿਆ ਲਗਦਾ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਤੁਸੀਂ ਡਰੱਗ ਮਾਫੀਆ ਦੇ ਖਿਲਾਫ ਜੋ ਮੁਹਿੰਮ ਚਲਾਈ ਹੋਈ ਹੈ, ਉਸ ਨੂੰ ਤੁਰੰਤ ਬੰਦ ਕਰ ਦਿਓ। ਅਸੀਂ ਬਹੁਤ ਪਾਵਰਫੁੱਲ ਆਰਗੇਨਾਈਜੇਸ਼ਨ ਦਾ ਹਿੱਸਾ ਹਾਂ। ਜੇ ਤੁਸੀਂ ਨਸ਼ਾ ਤਸਕਰਾਂ ਖਿਲਾਫ ਛੇੜੀ ਮੁਹਿੰਮ ਨੂੰ ਬੰਦ ਨਾ ਕੀਤਾ ਤਾਂ ਤੁਹਾਨੂੰ ਇਸ ਦੇ ਗੰਭੀਰ ਨਤੀਜੇ ਭੁਗਤਣੇ ਪੈਣਗੇ।
Check Also
ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਆਦਰਸ਼ ਸਕੂਲਾਂ ਦੇ ਪ੍ਰਬੰਧਾਂ ਦੀ ਸਮੀਖਿਆ ਕਰਵਾਉਣ ਦਾ ਦਿੱਤਾ ਹੁਕਮ
ਕਿਹਾ : ਸਰਕਾਰੀ ਸਕੂਲ ਦੇ ਬਰਾਬਰ ਕੀਤੀ ਜਾਵੇ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਚੰਡੀਗੜ੍ਹ/ਬਿਊਰੋ …