Breaking News
Home / ਪੰਜਾਬ / ਮਾਨਸਾ ਦੀ ਅਦਾਲਤ ਦਾ ਇਤਿਹਾਸਕ ਫੈਸਲਾ

ਮਾਨਸਾ ਦੀ ਅਦਾਲਤ ਦਾ ਇਤਿਹਾਸਕ ਫੈਸਲਾ

6 ਸਾਲਾ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ ‘ਚ ਦੋਸ਼ੀ ਕਾਲਾ ਸਿੰਘ ਨੂੰ ਸੁਣਾਈ ਫਾਂਸੀ ਦੀ ਸਜ਼ਾ
ਮਾਨਸਾ/ਬਿਊਰੋ ਨਿਊਜ਼
ਮਾਨਸਾ ਦੀ ਅਦਾਲਤ ਨੇ ਜਬਰ ਜਨਾਹ ਦੇ ਇੱਕ ਮਾਮਲੇ ਵਿਚ ਅਹਿਮ ਫ਼ੈਸਲਾ ਕਰਦਿਆਂ ਦੋਸ਼ੀ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੈ। ਜ਼ਿਕਰਯੋਗ ਹੈ ਕਿ 11 ਮਈ, 2016 ਨੂੰ ਮਾਨਸਾ ਦੇ ਪਿੰਡ ਆਲਮਪੁਰ ਮੰਦਰਾਂ ਵਿਚ ਇਕ 6 ਸਾਲਾਂ ਦੀ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਜਬਰ ਜਨਾਹ ਕੀਤਾ ਗਿਆ ਸੀ। ਇਸ ਤੋਂ ਬਾਅਦ ਬੱਚੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਮਾਮਲੇ ਦੀ ਜਾਂਚ ਕਰ ਰਹੀ ਥਾਣਾ ਬੋਹਾ ਦੀ ਪੁਲਿਸ ਨੇ ਦੋਸ਼ੀ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਸੀ। ਦੋਸ਼ੀ ਪੀੜਤ ਬੱਚੀ ਦਾ ਰਿਸ਼ਤੇ ਵਿਚ ਮਾਮਾ ਲੱਗਦਾ ਸੀ। ਮਾਨਯੋਗ ਸੈਸ਼ਨ ਜੱਜ ਜਸਪਾਲ ਵਰਮਾ ਨੇ ਦੋਸ਼ੀ ਕਾਲਾ ਸਿੰਘ ਨੂੰ ਗੁਨਾਹਗਾਰ ਮੰਨਦਿਆਂ ਫਾਂਸੀ ਦੀ ਸਜ਼ਾ ਸੁਣਾਈ ਗਈ।

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …