Breaking News
Home / ਹਫ਼ਤਾਵਾਰੀ ਫੇਰੀ / ਪੰਜਾਬ ਵਿਚ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ ‘ਚ ਫਾਂਸੀ ਦੀ ਪਹਿਲੀ ਸਜ਼ਾ

ਪੰਜਾਬ ਵਿਚ ਬੱਚੀ ਨਾਲ ਜਬਰ ਜਨਾਹ ਦੇ ਮਾਮਲੇ ‘ਚ ਫਾਂਸੀ ਦੀ ਪਹਿਲੀ ਸਜ਼ਾ

ਮਾਨਸਾ/ਬਿਊਰੋ ਨਿਊਜ਼
ਛੇ ਸਾਲ ਦੀ ਭਾਣਜੀ ਨਾਲ ਜਬਰ-ਜਨਾਹ ਕਰਨ ਤੋਂ ਬਾਅਦ ਗਲ ਘੁੱਟ ਕੇ ਕਤਲ ਕਰਨ ਦੇ ਦੋਸ਼ੀ ਨੂੰ ਮਾਨਸਾ ਦੇ ਐਡੀਸ਼ਨਲ ਸੈਸ਼ਨ ਜੱਜ ਜਸਪਾਲ ਵਰਮਾ ਦੀ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਹੈ। ਦੋਸ਼ੀ ਵਿਅਕਤੀ ਪਹਿਲਾਂ ਤੋਂ ਹੀ ਜੇਲ੍ਹ ਵਿੱਚ ਹੈ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਮਾਨਸਾ ਦੇ ਕਸਬਾ ਬੋਹਾ ਦੇ ਪਿੰਡ ਆਲਮਪੁਰ ਮੰਦਰਾਂ ਵਿੱਚ ਹਰਿਆਣਾ ਦੇ ਜ਼ਿਲ੍ਹਾ ਫਤਿਆਬਾਦ ਵਿਚ ਪੈਂਦੇ ਪਿੰਡ ਰੂਪਾਂਵਾਲੀ ਦਾ ਕਾਲਾ ਸਿੰਘ (35) ਉਰਫ ਕਾਲਾ ਰਾਮ ਪੁੱਤਰ ਗੋਲਾ ਸਿੰਘ ઠਇਕ ਵਿਆਹ ਵਿੱਚ ਸ਼ਾਮਲ ਹੋਣ ਲਈ ਆਇਆ ਹੋਇਆ ਸੀ। 12 ਮਈ 2016 ਨੂੰ ਜਦੋਂ ਲੜਕੀ ਦੀ ਬਰਾਤ ਵਾਪਸ ਗਈ ਤਾਂ ਕਾਲਾ ਸਿੰਘ ਦੂਜੀ ਕਲਾਸ ਵਿਚ ਪੜ੍ਹਦੀ ਭਾਣਜੀ ਨੂੰ ਕਿਸੇ ਖਾਣ ਵਾਲੀ ਚੀਜ਼ ਦਾ ਲਾਲਚ ਦੇ ਕੇ ਆਪਣੇ ਨਾਲ ਲੈ ਗਿਆ। ਜਦ ਲੜਕੀ ਕਾਫੀ ਦੇਰ ਵਾਪਸ ਨਾ ਆਈ ਤਾਂ ਕਾਲਾ ਸਿੰਘ ‘ਤੇ ਪਰਿਵਾਰ ਨੂੰ ਸ਼ੱਕ ਹੋ ਗਿਆ ਅਤੇ ਬਾਅਦ ਵਿੱਚ ਨਾਬਾਲਗ ਲੜਕੀ ਦੀ ਲਹੂ ਨਾਲ ਲਥਪੱਥ ਲਾਸ਼ ਪਿੰਡ ਲੱਖੀਵਾਲ ਦੇ ਡਰੇਨ ਵਾਲੇ ਪੁਲ ਤੋਂ ਬਰਾਮਦ ਹੋਈ। ઠਬੋਹਾ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨਾਂ ‘ਤੇ ਕਾਲਾ ਸਿੰਘ ਖਿਲਾਫ ਕੇਸ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ ਜਿਸ ਸਬੰਧੀ ਬੁੱਧਵਾਰ ਨੂੰ ਅਦਾਲਤ ਵੱਲੋਂ ਉਸ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ। ਇਸੇ ਦੌਰਾਨ?ਵਕੀਲ ਜਸਵੰਤ ਸਿੰਘ ਗਰੇਵਾਲ ਨੇ ਦੱਸਿਆ ਕਿ ਕੇਂਦਰ ਵੱਲੋਂ ਲਿਆਂਦੇ ਆਰਡੀਨੈਂਸ ਮਗਰੋਂ ਪੰਜਾਬ ਵਿਚ ਫਾਂਸੀ ਦੀ ਸਜ਼ਾ ਦਾ ਇਹ ਪਹਿਲਾ ਮਾਮਲਾ ਹੈ। 13 ਸਾਲ ਤੋਂ ਘੱਟ ਉਮਰ ਦੀ ਬੱਚੀ ਨਾਲ ਬਲਾਤਕਾਰ ਕਰਕੇ ਉਸ ਦਾ ਕਤਲ ਕਰ ਦੇਣ ਦੇ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਸਬੰਧੀ 21 ਅਪਰੈਲ 2018 ਨੂੰ ਕੈਬਨਿਟ ਵਿੱਚ ਭਾਰਤ ਸਰਕਾਰ ਨੇ ਉਕਤ ਆਰਡੀਨੈਂਸ ਲਿਆਂਦਾ ਸੀ, ਜਿਸ ਨੂੰ 22 ਅਪਰੈਲ ਨੂੰ ਦੇਸ਼ ਦੇ ਰਾਸ਼ਟਰਪਤੀ ਨੇ ਪ੍ਰਵਾਨਗੀ ਦੇ ਦਿੱਤੀ ਸੀ ਅਤੇ ਫਿਰ 27 ਜੂਨ 2018 ਨੂੰ ਇਸ ਨੂੰ ਪੰਜਾਬ ਸਰਕਾਰ ਨੇ ਵੀ ਮੰਨ ਲਿਆ ਸੀ।
ਪੀੜਤ ਪਰਿਵਾਰ ਅਦਾਲਤੀ ਫੈਸਲੇ ਤੋਂ ਸੰਤੁਸ਼ਟ
ਜਿਉਂ ਹੀ ਮਾਨਯੋਗ ਅਦਾਲਤ ਨੇ ਕਲਯੁਗੀ ਮਾਮੇ ਨੂੰ ਫਾਂਸੀ ਦੀ ਸਖਤ ਸਜ਼ਾ ਸੁਣਾਈ ਤਾਂ ਮ੍ਰਿਤਕ ਬੱਚੀ ਦੇ ਪਿਤਾ ਨੇ ਅਦਾਲਤ ਦੇ ਫੈਸਲੇ ‘ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਉਹ ਅਦਾਲਤ, ਵਕੀਲ ਅਤੇ ਪੁਲਿਸ ਵਿਭਾਗ ਦੇ ਸ਼ੁਕਰ ਗੁਜ਼ਾਰ ਹਨ ਕਿਉਂਕਿ ਇਹ ਫੈਸਲਾ ਆਉਣ ‘ਤੇ ਉਨ੍ਹਾਂ ਨੂੰ ਇਨਸਾਫ ਮਿਲਿਆ ਅਤੇ ਇਸ ਫੈਸਲੇ ਨਾਲ ਆਉਣ ਵਾਲੇ ਸਮੇਂ ਵਿਚ ਅਜਿਹੇ ਹੋਰਨਾਂ ਮਾੜੇ ਅਨਸਰਾਂ ਨੂੰ ਸਖਤ ਸੁਨੇਹਾ ਮਿਲੇਗਾ।

Check Also

ਲੋਕ ਸਭਾ ਚੋਣਾਂ ‘ਚੋਂ ਲੋਕ ਮੁੱਦੇ ਗਾਇਬ ਸਿੱਠਣੀਆਂ ਦਾ ਦੌਰ ਸ਼ੁਰੂ

ਨਾ ਕਾਰਜਾਂ ਦੀ ਗੱਲ, ਨਾ ਯੋਜਨਾਵਾਂ ਦਾ ਹਵਾਲਾ-ਇਕ ਲੀਡਰ ਸਵਾਲ ਕਰਦਾ ਹੈ ਦੂਜਾ ਦਿੰਦਾ ਹੈ …